Punjab News: ਹੋਲਾ ਮਹੱਲਾ ਮੌਕੇ ਨੌਜਵਾਨ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਹੋ ਗਈ ਹੈ। ਮੁਲਜ਼ਮ ਨਿਰੰਜਨ ਸਿੰਘ ਪੁਲਿਸ ਦੀ ਹਿਰਾਸਤ ਵਿੱਚ ਹੈ। ਪੀਜੀਆਈ ਵਿੱਚ ਉਸ ਦਾ ਇਲਾਜ ਚਲ ਰਿਹਾ ਹੈ। 


ਬੀਤੇ ਦਿਨ ਆਨੰਦਪੁਰ ਸਾਹਿਬ ਵਿੱਚ ਨਿਹੰਗ ਸਿੰਘ ਦੇ ਬਾਣੇ ਵਿੱਚ ਇੱਕ ਨੌਜਵਾਨ ਪ੍ਰਦੀਪ ਸਿੰਘ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਉਸ ਦਾ ਕਿਸੇ ਨਿਹੰਗ ਸਿੰਘ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਸੀ। ਮਾਮਲਾ ਇਹ ਸੀ ਕਿ ਕੁਝ ਨੌਜਵਾਨ ਹੁੱਲੜਬਾਜੀ ਕਰ ਰਹੇ ਸਨ। ਮ੍ਰਿਤਕ ਪ੍ਰਦੀਪ ਸਿੰਘ ਨੇ ਉਨ੍ਹਾਂ ਨੂੰ ਰੋਕਣ ਕਾਰਨ ਆਪਸੀ ਤਕਰਾਰ ਹੋ ਗਈ।


 


ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਟਵਿੱਟਰ 'ਤੇ ਬਲੌਕ


ਇਸ ਤੋਂ ਬਾਅਦ ਮ੍ਰਿਤਕ ਤੇ ਕਿਰਚ ਨਾਲ ਹਮਲਾ ਕੀਤਾ ਗਿਆ ਸੀ। ਮ੍ਰਿਤਕ ਕੈਨੇਡਾ ਦਾ ਪੀਆਰ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਲਿਆ ਹੈ।


 


ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ  ਕੀਤਾ ਇਨਕਾਰ


 ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮੁਹੱਲਾ ਦੇਖਣ ਗਏ ਐੱਨਆਰਆਈ ਸਿੰਘ ਦੇ ਕਤਲ ਦੇ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮੁਲਜ਼ਮਾਂ ਦੇ ਨਾ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਨਿਹੰਗ ਪ੍ਰਦੀਪ ਸਿੰਘ 

 

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ  ਸੀ, ਜਿਸ 'ਚ ਉਸ ਦੀ ਮੌਤ ਹੋ ਗਈ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਤੋਂ ਬਾਅਦ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ।  

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ