ਦੋਰਾਹਾ : ਦੋਰਾਹਾ 'ਚ ਦਿਨ ਦਿਹਾੜੇ ਘਰ 'ਚ ਬੈਠੇ ਕਾਂਗਰਸ ਦੇ ਸਾਬਕਾ ਪੰਚ ਜਗਦੇਵ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਜਗਦੇਵ ਸਿੰਘ ਨੇ ਸੁਸਾਇਟੀ ਬੈਂਕ ਦੀਆਂ ਚੋਣਾਂ ਵਾਸਤੇ ਵੋਟ ਪਾਉਣਾ ਜਾਣਾ ਸੀ ਕਿ ਇਸ ਤੋਂ ਪਹਿਲਾਂ ਉਹਨਾਂ ਦੇ ਕਤਲ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ , ਜਿਹਨਾਂ ਦਾ ਜਵਾਬ ਕਤਲ ਕੇਸ ਦੀ ਗੁੱਥੀ ਸੁਲਝਣ ਮਗਰੋਂ ਮਿਲੇਗਾ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਉਥੇ ਹੀ ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸੂਬੇ ਦੇ ਲਾਅ ਐਂਡ ਆਰਡਰ ਦੀ ਸਥਿਤੀ ਉਪਰ ਸਵਾਲੀਆ ਨਿਸ਼ਾਨ ਲਗਾਏ।


ਜਗਦੇਵ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਉਹਨਾਂ ਨੇ ਦੋਰਾਹਾ ਵਿਖੇ ਸੁਸਾਇਟੀ ਬੈਂਕ ਚੋਣ ਲਈ ਵੋਟ ਪਾਉਣ ਜਾਣਾ ਸੀ। ਉਹ ਡੀਜ਼ਲ ਲੈਣ ਲਈ ਬਾਹਰ ਚਲਾ ਗਿਆ। ਜਦੋਂ ਉਹਨਾਂ ਦੇ ਨੌਕਰ ਨੇ ਆ ਕੇ ਦੇਖਿਆ ਤਾਂ ਘਰ ਚ ਉਹਨਾਂ ਦੇ ਪਿਤਾ ਜਗਦੇਵ ਸਿੰਘ ਦੀ ਖੂਨ ਨਾਲ ਭਿੱਜੀ ਲਾਸ਼ ਪਈ ਸੀ। 


 

ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸੂਬੇ ਦੇ ਲਾਅ ਐਂਡ ਆਰਡਰ ਦੀ ਸਥਿਤੀ ਉਪਰ ਸਵਾਲੀਆ ਨਿਸ਼ਾਨ ਚੁੱਕੇ ਹਨ। ਉਹਨਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਜਿਸ ਕਾਰਨ ਗੈਂਗਸਟਰ ਤੇ ਹੋਰ ਮਾੜੇ ਅਨਸਰ ਸ਼ਰੇਆਮ ਵਾਰਦਾਤਾਂ ਕਰ ਰਹੇ ਹਨ।

ਇਸ ਮੌਕੇ 'ਤੇ ਪੁੱਜੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਲੜਕੇ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਕਿਹੜੇ ਹਥਿਆਰ ਨਾਲ ਕਤਲ ਕੀਤਾ ਗਿਆ। ਇਸਦਾ ਖੁਲਾਸਾ ਪੋਸਟਮਾਰਟਮ ਰਿਪੋਰਟ 'ਚ ਹੋਵੇਗਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।