ਪੰਜਾਬ 'ਚ ਮੁੜ ਕਿਸਾਨਾਂ 'ਤੇ ਵਰ੍ਹੀ ਪੁਲਿਸ ਦੀ ਡਾਂਗ ! ਜੰਮੂ-ਕਟੜਾ ਐਕਸਪ੍ਰੈਸ ਹਾਈਵੇਅ ਵਿਰੁੱਧ ਕਰ ਰਹੇ ਸੀ ਪ੍ਰਦਰਸ਼ਨ, ਜ਼ਮੀਨ ਦੇ ਮੁਆਵਜ਼ੇ ਦਾ ਰੌਲਾ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਜ਼ਮੀਨ ਦਾ ਬਹੁਤ ਘੱਟ ਮੁਆਵਜ਼ਾ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 80 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਘਸੀਟਿਆ ਗਿਆ ਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਗਏ। ਮਹਿਲਾ ਕਿਸਾਨਾਂ ਨੇ ਪੁਲਿਸ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ।

Punjab News: ਗੁਰਦਾਸਪੁਰ ਦੇ ਚੀਮਾ ਖੁੱਡੀ ਪਿੰਡ ਵਿੱਚ ਜੰਮੂ-ਕਟੜਾ ਐਕਸਪ੍ਰੈਸ ਹਾਈਵੇਅ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਜਦੋਂ ਸਵੇਰੇ ਪ੍ਰਸ਼ਾਸਨ ਜ਼ਮੀਨ ਦਾ ਕਬਜ਼ਾ ਲੈਣ ਲਈ ਪਹੁੰਚਿਆ ਤਾਂ ਕਿਸਾਨਾਂ ਨੇ ਵਿਰੋਧ ਕੀਤਾ। ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਬਹੁਤ ਸਾਰੇ ਕਿਸਾਨਾਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।
ਇਸ ਦੌਰਾਨ, ਇੱਕ ਕਿਸਾਨ ਪੁਲਿਸ ਬੱਸ ਦੀ ਟੱਕਰ ਨਾਲ ਗੰਭੀਰ ਜ਼ਖਮੀ ਹੋ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਜ਼ਮੀਨ ਦਾ ਬਹੁਤ ਘੱਟ ਮੁਆਵਜ਼ਾ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 80 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਘਸੀਟਿਆ ਗਿਆ ਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਗਏ। ਮਹਿਲਾ ਕਿਸਾਨਾਂ ਨੇ ਪੁਲਿਸ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ।
ਪਿਛਲੇ ਚਾਰ ਦਿਨਾਂ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਿਸਾਨਾਂ 'ਤੇ ਰੋਜ਼ਾਨਾ ਲਾਠੀਚਾਰਜ ਕੀਤਾ ਜਾ ਰਿਹਾ ਹੈ। ਇਸ ਮਾਮਲੇ 'ਤੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਬਿਆਨ ਦੇਣ ਲਈ ਤਿਆਰ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਐਕਸਪ੍ਰੈਸਵੇਅ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰ ਰਿਹਾ ਹੈ, ਜਿਸ ਕਾਰਨ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ।






















