Manpreet Badal: ਪਲਾਟ ਘੁਟਾਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਜੇ ਵੀ ਵਿਜੀਲੈਂਸ ਦੀ ਪਹੁੰਚ ਤੋਂ ਬਾਹਰ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਦੇ ਨੇੜਲਿਆਂ 'ਤੇ ਸ਼ਿੰਕਜਾ ਕੱਸਿਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪਾ ਮਾਰਿਆ ਪਰ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਵਿਜੀਲੈਂਸ ਟੀਮ ਕਾਫੀ ਦੇਰ ਤੱਕ ਬਾਹਰ ਖੜ੍ਹੀ ਰਹੀ।
ਦੱਸ ਦਈਏ ਕਿ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਪਲਾਟ ਘੁਟਾਲੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ 12 ਦਿਨਾਂ ਤੋਂ ਰੂਪੋਸ਼ ਹਨ। ਉਸ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-7 ਸਥਿਤ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਨਿਰਮਾਣ ਅਧੀਨ ਘਰ 'ਤੇ ਛਾਪਾ ਮਾਰਿਆ। ਹਾਲਾਂਕਿ ਵਿਜੀਲੈਂਸ ਦੀ ਟੀਮ ਘਰ ਅੰਦਰ ਨਹੀਂ ਜਾ ਸਕੀ ਕਿਉਂਕਿ ਜਦੋਂ ਤੱਕ ਟੀਮ ਉੱਥੇ ਪਹੁੰਚੀ ਤਾਂ ਉਦੋਂ ਤੱਕ ਸ਼ਾਮ ਹੋ ਚੁੱਕੀ ਸੀ।
ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਕੋਲ ਘਰ ਦਾ ਸਰਚ ਵਾਰੰਟ ਨਹੀਂ ਸੀ। ਮੌਕੇ 'ਤੇ ਮਕਾਨ ਮਾਲਕ ਦਾ ਵਕੀਲ ਵੀ ਮੌਜੂਦ ਸੀ। ਮੌਕੇ ’ਤੇ ਪੁੱਜੇ ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਖਰਾਬ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਹ ਸਾਰੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕਰਨਗੇ। ਟੀਮਾਂ ਮਾਮਲੇ ਦੀ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਗ੍ਰਿਫਤਾਰੀ ਹੋ ਜਾਏਗੀ।
ਇਹ ਵੀ ਪੜ੍ਹੋ: Crime: ਹਿਮਾਚਲ ਪੁਲਿਸ ਹਥਿਆਰਾਂ ਨਾਲ ਫੜੇ 3 ਪੰਜਾਬੀ, ਵਿਸ਼ਵ ਕੱਪ ਤੋਂ ਪਹਿਲਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕੋਲ ਮਨਪ੍ਰੀਤ ਬਾਰੇ ਕਈ ਅਹਿਮ ਜਾਣਕਾਰੀਆਂ ਹਨ। ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਸੈਕਟਰ-7 ਵਿਚਲਾ ਮਕਾਨ ਮਨਪ੍ਰੀਤ ਬਾਦਲ ਦਾ ਹੈ। ਅਜਿਹੇ 'ਚ ਉਹ ਜਾਂਚ ਲਈ ਆਏ ਪਰ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਉਨ੍ਹਾਂ ਦਾ ਕਰੀਬੀ ਰਿਸ਼ਤੇਦਾਰ ਦਾ ਹੈ। ਵਿਜੀਲੈਂਸ ਦੀਆਂ ਟੀਮਾਂ ਜਿੱਥੇ ਵੀ ਛਾਪੇਮਾਰੀ ਕਰ ਰਹੀਆਂ ਹਨ, ਉੱਥੇ ਹੀ ਉਹ ਸਥਾਨਕ ਪੁਲਿਸ ਨੂੰ ਵੀ ਨਾਲ ਲੈ ਕੇ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Major fire: ਪੰਜਾਬ ਦੀ ਸਭ ਤੋਂ ਵੱਡੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ, 500 ਡਰੰਮਾਂ 'ਚ ਇੱਕ ਤੋਂ ਬਾਅਦ ਇੱਕ ਹੋਏ ਧਮਾਕੇ