ਸਿੱਧੂ ਦੇ ਪੈਂਟ ਗਿੱਲੀ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਗ੍ਰਿਫਤਾਰ
Punjab News: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੁਲਿਸ ਦੀ ਪੈਂਟ ਗਿੱਲੀ ਹੋਣ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਪੰਜਾਬ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ
Punjab News: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੁਲਿਸ ਦੀ ਪੈਂਟ ਗਿੱਲੀ ਹੋਣ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਪੰਜਾਬ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਇਹ ਕਾਰਵਾਈ ਇੱਕ ਔਰਤ ਵੱਲੋਂ ਦਿੱਤੀ ਗਈ ਕੁੱਟਮਾਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਪੁਲਿਸ ਵੱਲੋਂ ਸਿਵਲ ਹਸਪਤਾਲ ਵਿੱਚ ਸੰਦੀਪ ਦਾ ਮੈਡੀਕਲ ਕਰਵਾਇਆ ਗਿਆ ਜਿਸ 'ਚ ਡੋਪ ਟੈਸਟ ਪਾਜ਼ੇਟਿਵ ਪਾਇਆ ਗਿਆ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਦੇ ਨਾਲ ਹੀ ਏਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਹੌਲਦਾਰ ਸੰਦੀਪ ਸਿੰਘ ਖਿਲਾਫ ਵੀ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 27 ਦਸੰਬਰ ਨੂੰ ਸੁਲਤਾਨਪੁਰ ਲੋਧੀ 'ਚ ਇਕ ਸਿਆਸੀ ਪ੍ਰੋਗਰਾਮ 'ਚ ਆਪ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਪਿੱਠ ਨੂੰ ਥਾਪੜਾ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸਾਡਾ ਇਹ ਵਿਧਾਇਕ ਉੱਚੀ ਅਵਾਜ਼ ਵਿੱਚ ਬੋਲਦਾ ਹੈ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: Election Results 2022: ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ Ludhiana 'ਚ ਉਮੀਦਵਾਰਾਂ ਨੇ ਦਿੱਤੇ ਲੱਡੂਆਂ ਦੇ ਆਰਡਰ
ਸਿੱਧੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਪੁਲਿਸ 'ਚ ਹੜਕੰਪ ਮਚ ਗਿਆ ਸੀ। ਚੰਡੀਗੜ੍ਹ ਦੇ ਇੱਕ ਡੀਐਸਪੀ ਅਤੇ ਜਲੰਧਰ ਦੇ ਇੱਕ ਸਬ-ਇੰਸਪੈਕਟਰ ਨੇ ਇਸ 'ਤੇ ਇਤਰਾਜ਼ ਉਠਾਇਆ ਸੀ। ਇਸ ਦੌਰਾਨ ਅੰਮ੍ਰਿਤਸਰ ਦੇ ਹੌਲਦਾਰ ਸੰਦੀਪ ਸਿੰਘ ਨੇ ਸਿੱਧੂ ਦੇ ਇਸ ਬਿਆਨ 'ਤੇ ਵੀਡੀਓ ਬਣਾ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।
ਇਹ ਵੀ ਪੜ੍ਹੋ: Ukraine-Russia War: ਹੁਣ ਮੈਕਡੋਨਲਡਜ਼ ਨੇ ਵੀ ਕੀਤਾ ਐਲਾਨ, ਰੂਸ 'ਚ ਸਾਰੇ ਰੈਸਟੋਰੈਂਟ ਕਰੇਗਾ ਬੰਦ, ਕਰਮਚਾਰੀਆਂ ਦੀ ਤਨਖਾਹ ਰਹੇਗੀ ਜਾਰੀ