ਲੁਧਿਆਣਾ: ਪੁਲਿਸ ਦੇ ਸਾਈਬਰ ਸੈੱਲ ਦੇ ਇੰਚਾਰਜ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਹਾਸਲ ਜਾਣਕਾਰੀ ਮੁਤਾਬਕ, ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਲੁਧਿਆਣਾ ਪੁਲਿਸ ਦੇ ਸਾਇਬਰ ਸੈੱਲ ਦੇ ਇੰਚਾਰਜ ਸਨ। ਉਸ ਨੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ।

 

 

ਹਾਲੇ ਤੱਕ ਆਤਮ ਹੱਤਿਆ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚ ਕੇ ਪੁਲਿਸ ਅਫਸਰਾਂ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਜਤਿੰਦਰ ਔਲਖ ਦਾ ਕਹਿਣਾ ਹੈ ਕਿ ਭੁਪਿੰਦਰ ਸਿੰਘ ਸਵੇਰੇ ਆਫਿਸ ਜਾਣ ਨੂੰ ਤਿਆਰ ਹੋ ਰਿਹਾ ਸੀ। ਅਚਾਨਕ ਸਰਵਿਸ ਰਿਵਾਲਵਰ ਨੂੰ ਸਾਫ ਕਰਦੇ ਵੇਲੇ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ।

 

 

ਦੂਜੇ ਪਾਸੇ ਕਮਿਸ਼ਨਰ ਦਾ ਇਹ ਵੀ ਕਹਿਣਾ ਹੈ ਕਿ ਮ੍ਰਿਤਕ ਪਿੱਠ ਦੇ ਦਰਦ ਨਾਲ ਪੀੜਤ ਸੀ