(Source: ECI/ABP News)
Punjab News: ਚੌਣਾਂ 'ਚ ਡਿਉਟੀ ਦੌਰਾਨ ਥਾਣੇਦਾਰ ਨੂੰ ਹਾਰਟ ਅਟੈਕ! ਹਸਪਤਾਲ 'ਚ ਮੌਤ
Punjab News: ਗਰਮੀ ਦੇ ਕਹਿਰ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਅਫਸਰ ਨੂੰ ਹਾਰਟ ਅਟੈਕ ਹੋ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।
![Punjab News: ਚੌਣਾਂ 'ਚ ਡਿਉਟੀ ਦੌਰਾਨ ਥਾਣੇਦਾਰ ਨੂੰ ਹਾਰਟ ਅਟੈਕ! ਹਸਪਤਾਲ 'ਚ ਮੌਤ Police officer died due to heart attack in sri muktsar sahib Punjab News: ਚੌਣਾਂ 'ਚ ਡਿਉਟੀ ਦੌਰਾਨ ਥਾਣੇਦਾਰ ਨੂੰ ਹਾਰਟ ਅਟੈਕ! ਹਸਪਤਾਲ 'ਚ ਮੌਤ](https://feeds.abplive.com/onecms/images/uploaded-images/2024/05/30/c6fbd53263034fe6698f36cf8a769f2f1717051136257647_original.jpeg?impolicy=abp_cdn&imwidth=1200&height=675)
Punjab News: ਲੋਕ ਸਭਾ ਚੋਣਾਂ ਦੇ ਨਾਲ ਹੀ ਗਰਮੀ ਦਾ ਕਹਿਰ ਵੀ ਜਾਰੀ ਹੈ। ਇਸ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੂੰ ਔਖਾ ਹੋਣਾ ਪੈ ਰਿਹਾ ਹੈ, ਉੱਥੇ ਹੀ ਚੋਣਾਂ ਵਿੱਚ ਡਿਉਟੀਆਂ ਦੇ ਰਹੇ ਮੁਲਾਜ਼ਮਾਂ ਨੂੰ ਦਿੱਕਤਾਂ ਆ ਰਹੀਆਂ ਹਨ। ਗਰਮੀ ਦੇ ਕਹਿਰ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਅਫਸਰ ਨੂੰ ਹਾਰਟ ਅਟੈਕ ਹੋ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।
ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਇਲਾਜ ਅਧੀਨ ਸੀ। ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: Exit Poll: ਵੱਡੇ ਨਿਊਜ਼ ਚੈਨਲਾਂ ਦੇ ਐਗਜ਼ਿਟ ਪੋਲ 'ਚ ਬੀਜੇਪੀ ਦੀ ਹਾਰ? ਪਹਿਲੀ ਜੂਨ ਦੀ ਸ਼ਾਮ ਤੱਕ ਸਭ ਝੂਠ
ਹਾਸਲ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਤੇ ਛੋਟੇ-ਮੋਟੇ ਅਪਰਾਧਾਂ ਖਿਲਾਫ ਕਾਫੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸੀ। ਉਹ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾਅ ਚੁੱਕੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Weather Update: ਪੰਜਾਬੀਆਂ ਨੂੰ ਗਰਮੀ ਤੋਂ ਰਾਹਤ! ਬਾਰਸ਼ ਦਾ ਦੌਰ ਸ਼ੁਰੂ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)