Kapurthala news: ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਚ ਵਾਪਰੀ ਘਟਨਾ ਦੇ ਮਾਮਲੇ 'ਚ 7 ਦੋਸ਼ੀ ਗ੍ਰਿਫ਼ਤਾਰ, ਪੁਲਿਸ ਨੇ ਪ੍ਰੈਸ ਕਾਨਫਰੰਸ ਕਰ ਕੀਤੇ ਕਈ ਖੁਲਾਸੇ
Kapurthala news: ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਇਸ ਸਮੁੱਚੀ ਘਟਨਾ ਨੂੰ ਕਈ ਕੜੀਆਂ ਨਾਲ ਜੋੜਿਆ।
Kapurthala news: ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪੁਲਿਸ ਨੇ ਸਖ਼ਤੀ ਕੀਤੀ ਸੀ ਜਿਸ ਤੋਂ ਬਾਅਦ ਅੱਜ ਗੁਰਪੁਰਬ ਅਤੇ ਨਿਹੰਗ ਸਿੰਘਾਂ ਦਾ ਮਹੱਲਾ ਸ਼ਾਤੀਪੁਰਣ ਢੰਗ ਨਾਲ ਸਮਾਪਤ ਹੋਇਆ।
ਉੱਥੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਇਸ ਸਮੁੱਚੀ ਘਟਨਾ ਨੂੰ ਕਈ ਕੜੀਆਂ ਨਾਲ ਜੋੜਿਆ। ਇਸ ਦੇ ਨਾਲ ਹੀ ਦੱਸਿਆ ਕਿ ਕਿਸ ਤਰ੍ਹਾਂ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਪੁਲਿਸ ਨੇ ਸਿਆਣਪ ਅਤੇ ਸਖਤੀ ਨਾਲ ਕੰਮ ਕੀਤਾ ਅਤੇ ਫਿਰ ਲੋਕਾਂ ਨਾਲ ਤਾਲਮੇਲ ਕਰਕੇ ਪੂਰਾ ਮੇਲਾ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਕਰਵਾਇਆ।
ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੇ ਮਾਮਲੇ 'ਚ 7 ਦੋਸ਼ੀਆਂ ਗ੍ਰਿਫ਼ਤਾਰ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਿੰਸਕ ਘਟਨਾ ਦੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Patiala News: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 'ਬੇਰੰਗ' ਮੋੜਿਆ, 5 ਦਸੰਬਰ ਤੱਕ ਦਾ ਅਲਟੀਮੇਟਮ
ਪੁਲਿਸ ਨੇ ਦੱਸਿਆ ਕਿ ਇਨ੍ਹਾਂ ਹਾਲਾਤਾਂ ਵਿੱਚ ਮਹੱਲਾ ਕਰਵਾਉਣਾ ਬਹੁਤ ਔਖਾ ਸੀ ਪਰ ਲੋਕਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਸਹਿਯੋਗ ਨਾਲ ਪੁਲਿਸ ਨੇ ਇਸ ਕਾਰਜ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ।
ਅਦਾਲਤ ਦਾ ਫੈਸਲਾ ਆਉਣ ਤੱਕ ਡੇਰੇ ਦੀ ਜ਼ਮੀਨ 'ਤੇ ਲਾਗੂ ਰਹੇਗੀ ਧਾਰਾ 145
ਪੁਲੀਸ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਦੋਂ ਤੱਕ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਡੇਰੇ ਦੀ ਜ਼ਮੀਨ ’ਤੇ ਧਾਰਾ 145 ਲਾਗੂ ਰਹੇਗੀ, ਜਦੋਂ ਤੱਕ ਇਸ ਨੂੰ ਲੈ ਕੇ ਕੋਈ ਅਦਾਲਤੀ ਫੈਸਲਾ ਨਹੀਂ ਆ ਜਾਂਦਾ।
ਇਹ ਵੀ ਪੜ੍ਹੋ: Patiala news: SGPC ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤਾੀ ਮੁਲਾਕਾਤ, ਕਿਹਾ - ਉਨ੍ਹਾਂ ਦੀ ਪਟੀਸ਼ਨ ਦੇ ਹੱਲ ਲਈ ਸਰਕਾਰ ਨਾਲ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।