ਪੜਚੋਲ ਕਰੋ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦੋ ਪੁਲਿਸ ਮੁਲਾਜ਼ਮਾਂ ਨੇ ਇੱਕ-ਦੂਜੇ ਨੂੰ ਮਾਰੀ ਗੋਲੀ; ਮੱਚ ਗਿਆ ਚੀਕ-ਚੀਹਾੜਾ
Punjab News: ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਵਿਚਕਾਰ ਝੜਪ ਤੋਂ ਬਾਅਦ ਉਨ੍ਹਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।

Firing
Source : ABPLIVE AI
Punjab News: ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਵਿਚਕਾਰ ਝੜਪ ਤੋਂ ਬਾਅਦ ਉਨ੍ਹਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਗੁਰਨਾਮ ਸਿੰਘ ਵਜੋਂ ਹੋਈ ਹੈ।
ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਆਡੀਆ ਪਿੰਡ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਦੀ ਮੌਤ ਦਾ ਸਹੀ ਕਾਰਨ ਜਾਂ ਝੜਪ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਐਸਐਸਪੀ ਗੁਰਦਾਸਪੁਰ ਆਦਿੱਤਿਆ ਮੌਕੇ 'ਤੇ ਪਹੁੰਚ ਗਏ ਹਨ, ਪਰ ਅਜੇ ਤੱਕ ਇਸ ਗੱਲ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ ਕਿ ਗੋਲੀਆਂ ਕਿਵੇਂ ਚਲਾਈਆਂ ਗਈਆਂ।
ਹੋਰ ਪੜ੍ਹੋ























