Punjab News: ਬਾਜਵਾ ਖ਼ਿਲਾਫ਼ ਦਰਜ FIR ਪੁਲਿਸ ਨੂੰ Online ਕਰਨ ਦੇ ਆਦੇਸ਼, ਮੋਹਾਲੀ ਅਦਾਲਤ 'ਚ ਪਹੁੰਚੇ ਪ੍ਰਤਾਪ ਬਾਜਵਾ, ਜਾਣੋ ਅੱਗੇ ਕੀ ਹੋਵੇਗਾ ?
ਪ੍ਰਤਾਪ ਸਿੰਘ ਬਾਜਵਾ (Partap Singh Bajwa) ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਹੁਣ ਇਸ ਮਾਮਲੇ ਵਿੱਚ ਦਰਜ FIR ਨੂੰ ਅਦਾਲਤ ਨੇ ਪੁਲਿਸ ਨੂੰ ਜ਼ੁਬਾਨੀ ਨਿਰਦੇਸ਼ ਦਿੱਤੇ ਹਨ ਕਿ ਉਸ ਨੂੰ ਆਨਲਾਈਨ ਕੀਤਾ ਜਾਵੇ।
Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਹੁਣ ਇਸ ਮਾਮਲੇ ਵਿੱਚ ਦਰਜ FIR ਨੂੰ ਅਦਾਲਤ ਨੇ ਪੁਲਿਸ ਨੂੰ ਜ਼ੁਬਾਨੀ ਨਿਰਦੇਸ਼ ਦਿੱਤੇ ਹਨ ਕਿ ਉਸ ਨੂੰ ਆਨਲਾਈਨ ਕੀਤਾ ਜਾਵੇ।
ਜ਼ਿਕਰ ਕਰ ਦਈਏ ਕਿ ਪ੍ਰਤਾਪ ਬਾਜਵਾ ਦੇ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ 'ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਜਾਂਚ ਲਈ ਨਹੀਂ ਗਏ।
ਇਸ ਤੋਂ ਬਾਅਦ ਬਾਜਵਾ ਦੇ ਵਕੀਲ ਮੋਹਾਲੀ ਪਹੁੰਚੇ ਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਇਸ 'ਤੇ ਸਹਿਮਤੀ ਪ੍ਰਗਟਾਈ। ਹੁਣ, ਬਾਜਵਾ ਨੂੰ ਕੱਲ੍ਹ ਦੁਪਹਿਰ 2 ਵਜੇ ਬੁਲਾਇਆ ਗਿਆ ਹੈ। ਇਸ ਤੋਂ ਬਾਅਦ ਬਾਜਵਾ ਨੇ ਇਸ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ। ਇਸ ਦੇ ਨਾਲ ਹੀ ਐਫਆਈਆਰ ਦੀ ਕਾਪੀ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਅਦਾਲਤ ਨੇ ਪੁਲਿਸ ਨੂੰ ਜ਼ੁਬਾਨੀ ਨਿਰਦੇਸ਼ ਦਿੱਤੇ ਹਨ ਕਿ ਉਹ ਐਫਆਈਆਰ ਦੀ ਕਾਪੀ ਔਨਲਾਈਨ ਉਪਲਬਧ ਕਰਵਾਉਣ। ਜਦੋਂ ਕਿ ਐਫਆਈਆਰ ਬਾਜਵਾ ਜਾਂ ਉਨ੍ਹਾਂ ਦੇ ਵਕੀਲਾਂ ਨੂੰ ਲਿਖਤੀ ਰੂਪ ਵਿੱਚ ਵੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਖਿਲਾਫ ਦਰਜ ਮਾਮਲੇ 'ਤੇ ਕਾਰਵਾਈ ਕਰ ਸਕੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀ ਕਿਹਾ ?
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਮੀਡੀਆ ਦੁਆਰਾ ਪਹਿਲਾਂ ਹੀ ਰਿਪੋਰਟ ਕੀਤੇ ਗਏ ਬਿਆਨਾਂ ਨੂੰ ਦੁਹਰਾਉਣ ਲਈ FIR ਦਰਜ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਸਹਿਣਸ਼ੀਲਤਾ ਅਤੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅਸੀਂ ਇਸਦੀ ਲੜਾਈ ਕਾਨੂੰਨ ਦੀ ਅਦਾਲਤ ਵਿੱਚ ਅਤੇ ਲੋਕਾਂ ਦੀ ਅਦਾਲਤ ਦੋਵੇਂ ਜਗ੍ਹਾ ਡਟ ਕੇ ਲੜਾਂਗੇ ਤੇ ਇਸ ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਹਰ ਜਗ੍ਹਾ ਹਰਾਵਾਂਗੇ। ਅੰਤ ਵਿੱਚ ਅਸੀਂ ਇਹ ਸਪਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਇਹ ਸ਼ਕਤੀਆਂ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਡਰਾ ਨਹੀਂ ਸਕਦੀਆਂ।




















