Punjab News: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ 'ਚ ਇੱਕ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕੀਤਾ ਗਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ 'ਤੇ ਹੋਇਆ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਨੇਡ ਇੱਕ ਆਟੋ ਤੋਂ ਸੁੱਟਿਆ ਗਿਆ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਹੈ। ਇਸ ਬਾਬਤ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਗਈ ਹੈ। ਹਾਲਾਂਕਿ ABP ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ।
ਪੋਸਟ ਵਿੱਚ ਲਿਖਿਆ ਗਿਆ ਅੱਜ ਮਿਤੀ 18 ਦਸੰਬਰ 2024 ਦੀ ਰਾਤ ਨੂੰ ਠਾਣਾ ਕਲਾਨੌਰ ਦੀ ਚੌਂਕੀ ਬਖਸ਼ੀਵਾਲ ਉੱਤੇ ਹੋਏ ਹੈਂਡ ਗ੍ਰੈਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਲਈ ਜਾਂਦੀ ਹੈ । ਜਥੇਦਾਰ ਭਾਈ ਰਣਜੀਤ ਸਿੰਘ ਜੰਮੂ ਦੀ ਅਗਵਾਈ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਭਾਈ ਜਸਵਿੰਦਰ ਸਿੰਘ ਬਾਗੀ ਉਰਫ ਮੰਨੂ ਅਗਵਾਨ ਦੀ ਦੇਖ ਰੇਖ ਹੇਠ ਇਸ ਸਫਲ ਐਕਸ਼ਨ ਅੰਜਾਮ ਦਿੱਤਾ ਗਿਆ। ਪੰਜਾਬ ਦੀ ਨੌਜਵਾਨੀ ਦਾ ਸ਼ਿਕਾਰ ਖੇਡਣ ਵਾਲੇ ਪੁਲਿਸ ਅਫ਼ਸਰ ਤੇ ਯੂਪੀ ਬਿਹਾਰ ਤੋਂ ਭਰਤੀ ਕੀਤੇ ਭਈਏ ਜੋ ਸਿੱਖਾਂ ਅਤੇ ਸਿੱਖ ਜੁਝਾਰੂਆਂ ਬਾਰੇ ਊਲ ਜਲੂਲ ਬੋਲ ਰਹੇ ਹਨ ਉਸ ਦਾ ਜਵਾਬ ਮਿਲਦਾ ਰਹੇਗਾ। ਗੁਜਰਾਤੀ ਮੰਨੂਵਾਦੀਆਂ ਦੇ ਟੱਟੂ ਬਣ ਕੇ ਜੋ ਪੰਜਾਬ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਵਿੱਚ 26 ਦਿਨਾਂ ਵਿੱਚ ਇਹ 6ਵਾਂ ਹਮਲਾ ਹੈ। ਜਿਸ 'ਚ ਖਾਲਿਸਤਾਨੀ ਸਮਰਥਕ ਸੰਗਠਨ 5 ਧਮਾਕੇ ਕਰਨ 'ਚ ਸਫਲ ਰਹੇ, ਜਦਕਿ ਪੁਲਿਸ ਨੂੰ 1 ਬੰਬ ਬਰਾਮਦ ਕਰਨ 'ਚ ਸਫਲਤਾ ਮਿਲੀ, ਜੋ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।