ਅੰਮ੍ਰਿਤਸਰ: ਸ਼ਹਿਰ ਵਿੱਚ ਵਧ ਰਹੇ ਨਸ਼ੇ ਤੇ ਅਪਰਾਧਕ ਘਟਨਾਵਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼ਹਿਰ ਵਿੱਚ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਵਿੱਢਿਆ ਹੋਇਆ ਹੈ ਜਿਸ ਦੀ ਨਿਗਰਾਨੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਕਰ ਰਹੇ ਹਨ।
ਜ਼ਿਕਰ ਕਰ ਦਈਏ ਕਿ ਬੀਤੇ ਦਿਨਾਂ ਤੋਂ ਸ਼ੁਰੂ ਹੋਇਆ ਸਰਚ ਆਪ੍ਰੇਸ਼ਨ ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ 'ਚ ਵੀ ਜਾਰੀ ਰਿਹਾ, ਜਿਸ 'ਚ ਨਿਗਰਾਨੀ ਕਰਨ ਦੇ ਲਈ ਅੱਜ ਪੰਜਾਬ ਦੇ ਏਡੀਜੀਪੀ (ਹਿਊਮਨ ਰਾਈਟਸ) ਡਾ. ਨਰੇਸ਼ ਅਰੋੜਾ ਪੁੱਜੇ ਤੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਬਕਾਇਦਾ ਉਨ੍ਹਾਂ ਥਾਵਾਂ ਦਾ ਨਿਰੀਖਣ ਕੀਤਾ, ਜਿੱਥੇ ਪੁਲਸ ਵੱਲੋੱ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ।
ਪੁਲਿਸ ਨੇ ਮਕਬੂਲਪੁਰਾ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰਕੇ ਸੜਕਾਂ 'ਤੇ ਨਾਕੇਬੰਦੀ ਕਰ ਦਿੱਤੀ ਤਾਂਕਿ ਕੋਈ ਤਸਕਰ ਫ਼ਰਾਰ ਹੋਣ ਦੀ ਕੋਸ਼ਿਸ਼ ਨਾ ਕਰੇ।
ਇਹ ਵੀ ਪੜ੍ਹੋਂ: ਧਰਮ ਪਰਿਵਰਤਨ ਮਾਮਲਾ: SGPC ਨੇ 117 ਪ੍ਰਚਾਰਕਾਂ ਦੀ ਕੀਤੀ ਚੋਣ, ਸਿੱਖੀ ਇਤਿਹਾਸ ਦੀ ਜਾਣਕਾਰੀ ਤੇ ਚੁਣੌਤੀਆਂ ਬਾਰੇ ਕਰਨਗੇ ਜਾਗਰੂਕ
ਏਡੀਜੀਪੀ ਨਰੇਸ਼ ਅਰੋੜਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਾਂ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਪੂਰੇ ਪੰਜਾਬ 'ਚ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਛੋਟੇ ਤਸਕਰਾਂ ਸਮੇਤ ਪੁਲਸ ਵੱਲੋਂ ਵੱਡੀਆਂ ਮੱਛੀਆਂ ਨੂੰ ਵੀ ਹੱਥ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇ ਕਿਸੇ ਪੁਲਸ ਮੁਲਾਜਮ ਦੀ ਸ਼ਮੂਲੀਅਤ ਤਸਕਰਾਂ ਦੇ ਨਾਲ ਆਉੰਦੀ ਹੈ ਤਾਂ ਉਸ ਦੇ ਖਿਲਾਫ ਵੀ ਪੁਲਿਸ ਸਪੱਸ਼ਟ ਕਾਰਵਾਈ ਕਰੇਗੀ।
ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇੰਨਾ ਇਲਾਕਿਆਂ 'ਚ ਸਰਚ ਅਭਿਆਨ ਚਲਾਉਣ ਤੋਂ ਪਹਿਲਾਂ ਗੁਪਤ ਸੂਚਨਾ ਦੇ ਆਧਾਰ 'ਤੇ ਕੰਮ ਕੀਤਾ ਜਾਂਦਾ ਹੈ ਤੇ ਇਲਾਕੇ 'ਚ ਤਸਕਰਾਂ ਦੀ ਸਾਰੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ ਜਿਸ ਤੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।