ਪੜਚੋਲ ਕਰੋ

ਗੈਂਗਸਟਰ ਬੁੱਢਾ ਦੀ ਅਰਮੀਨੀਆ ਤੋਂ ਹਵਾਲਗੀ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਲਿਆ ਹਿਰਾਸਤ 'ਚ

ਅਰਮੀਨੀਆ ਤੋਂ ਮਸ਼ਹੂਰ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ ਬੁੱਡਾ ਨੂੰ ਭਾਰਤ ਹਵਾਲਗੀ ਕਰ ਦਿੱਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੁਖਪ੍ਰੀਤ ਸ਼ੁੱਕਰਵਾਰ ਅੱਧੀ ਰਾਤ ਨੂੰ ਦਿੱਲੀ ਏਅਰਪੋਰਟ ਪਹੁੰਚਿਆ।

ਚੰਡੀਗੜ੍ਹ: ਅਰਮੀਨੀਆ ਤੋਂ ਮਸ਼ਹੂਰ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ ਬੁੱਡਾ ਨੂੰ ਭਾਰਤ ਹਵਾਲਗੀ ਕਰ ਦਿੱਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੁਖਪ੍ਰੀਤ ਸ਼ੁੱਕਰਵਾਰ ਅੱਧੀ ਰਾਤ ਨੂੰ ਦਿੱਲੀ ਏਅਰਪੋਰਟ ਪਹੁੰਚਿਆ। ਪੰਜਾਬ ਪੁਲਿਸ ਨੇ ਉਸਨੂੰ ਇਥੋਂ ਹਿਰਾਸਤ 'ਚ ਲੈ ਲਿਆ। ਇਸ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਕਰ ਲਈਆਂ ਗਈਆਂ ਸੀ। ਦਵਿੰਦਰ ਬੰਬੀਹਾ ਗਿਰੋਹ ਦਾ ਮੁਖੀ, ਬੁੱਢਾ ਕਤਲ, ਕਤਲ ਦੀ ਕੋਸ਼ਿਸ਼, ਕੁਕਰਮ, ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਆਦਿ ਦੇ 15 ਤੋਂ ਵੱਧ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਹੈ। ਹਾਲ ਹੀ 'ਚ ਉਹ ਆਪਣੇ ਖਾਲਿਸਤਾਨ ਪੱਖੀ ਸਾਥੀਆਂ ਨਾਲ ਸੰਪਰਕ ਕਰਕੇ ਖੁਫੀਆ ਏਜੰਸੀਆਂ ਦੀ ਨਜ਼ਰ 'ਚ ਆਇਆ ਸੀ। ਮੋਗਾ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਕੁੱਸਾ ਨਿਵਾਸੀ ਬੁੱਢਾ ਨੂੰ ਸਾਲ 2011 'ਚ ਕਤਲ ਕੇਸ 'ਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਸਾਲ 2016 'ਚ ਪੈਰੋਲ ਦੌਰਾਨ ਫਰਾਰ ਹੋ ਗਿਆ ਸੀ। ਬਾਅਦ 'ਚ ਉਸ ਨੂੰ ਭਗੌੜਾ ਐਲਾਨਿਆ ਗਿਆ। ਉਸਦੇ ਖ਼ਿਲਾਫ਼ ਹਰਿਆਣਾ ਦੇ ਵੱਖ-ਵੱਖ ਥਾਣਿਆਂ 'ਚ ਵੀ ਕੇਸ ਦਰਜ ਹਨ। ਡੀਜੀਪੀ ਦੇ ਮੁਤਾਬਕ ਪੰਜਾਬ ਪੁਲਿਸ ਯੂਏਈ 'ਚ ਉਸਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਸੀ। ਆਖਰਕਾਰ 8 ਅਗਸਤ, 2019 ਨੂੰ ਅਰਮੀਨੀਆ ਪੁਲਿਸ ਨੇ ਬੁੱਢਾ ਨੂੰ ਫੜ ਲਿਆ। ਇਸ ਤੋਂ ਬਾਅਦ ਹੀ ਯੂਰਪ 'ਚ ਕੁਝ ਖਾਲਿਸਤਾਨ ਸਮਰਥਕਾਂ ਨੇ ਬੁੱਢਾ ਦੀ ਗ੍ਰਿਫਤਾਰੀ ਬਾਰੇ ਫੇਸਬੁੱਕ 'ਤੇ ਇੱਕ ਅਪਡੇਟ ਕੀਤਾ। ਇਸ 'ਚ ਉਸਨੂੰ ਖਾਲਿਸਤਾਨ ਲਈ ਇੱਕ ਮਜ਼ਬੂਤ ਅਵਾਜ਼ ਕਿਹਾ ਗਿਆ ਸੀ। ਦਰਅਸਲ 'ਚ ਬੁੱਢਾ ਨੇ ਪਹਿਲਾਂ ਆਪਣੇ ਫੇਸਬੁੱਕ ਅਕਾਉਂਟ 'ਤੇ ਨਾਭਾ ਜੇਲ 'ਚ ਡੇਰਾ ਸੱਚਾ ਸੌਦਾ ਦੇ ਕਾਰਕੁਨ ਮਨਿੰਦਰ ਪਾਲ ਬਿੱਟੂ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਏਆਈਜੀ ਕਾਉਂਟਰ ਇੰਟੈਲੀਜੈਂਸ, ਜਲੰਧਰ ਹਰਕਮਪਰੀਤ ਸਿੰਘ ਖੱਖ ਅਤੇ ਡੀਐਸਪੀ (ਓਸੀਸੀਯੂ) ਬਿਕਰਮ ਬਰਾੜ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਬੁੱਢਾ ਦੀ ਹਵਾਲਗੀ ਦਾ ਤਾਲਮੇਲ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget