ਨਵੀਂ ਦਿੱਲੀ: ਦੀਪ ਸਿੱਧੂ ਨੂੰ ਬੀਤੇ ਕੱਲ੍ਹ ਜ਼ਮਾਨਤ ਮਗਰੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਅੱਜ ਕੋਰਟ ਤੋਂ 4 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਅੱਜ ਕੋਈ ਫੈਸਲਾ ਨਹੀਂ ਦਿੱਤਾ। ਹੁਣ ਇਸ ਮਾਮਲੇ ਤੇ ਕੱਲ ਸੁਣਵਾਈ ਹੋਏਗੀ।ਦੀਪ ਸਿੱਧੂ ਦੀ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕੀਤਾ ਹੈ।
ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਸ਼ਨੀਵਾਰ ਨੂੰ ਇੱਕ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਪਰ ਜਿਵੇਂ ਹੀ ਦੀਪ ਸਿੱਧੂ ਨੇ ਰਿਹਾਅ ਹੋਣਾ ਸੀ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੀ ਟੀਮ ਤਿਹਾੜ ਜੇਲ੍ਹ ਪਹੁੰਚ ਗਈ ਤੇ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਲਾਲ ਕਿਲੇ ਘਟਨਾ ਤੋਂ ਬਾਅਦ ਪੁਰਾਤੱਤਵ ਵਿਭਾਗ ਵਲੋਂ ਦਰਜ ਕਰਵਾਈ ਇੱਕ ਐਫ਼ਆਈਆਰ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ।
ਇਸ ਵਿਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕੌਮੀ ਸਮਾਰਕ ਬੇਅਦਬੀ ਰੋਕੂ ਕਾਨੂੰਨ, ਪੁਰਾਤਨ ਇਮਾਰਤਾਂ ਤੇ ਸਮਾਰਕਾਂ ਦੀ ਰਾਖੀ ਲਈ ਬਣੇ ਕਾਨੂੰਨ ਸਣੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ