ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੰਮ੍ਰਿਤਸਰ 'ਚ ਹੋਣਾ ਸੀ ਧਮਾਕਾ..! ਨਾਕੇ ਤੋਂ ਹੈਂਡ ਗ੍ਰਨੇਡ ਬਰਾਮਦ
ਰਾਜਾਸਾਂਸੀ ਥਾਣੇ ਦੇ ਐਸਐਚਓ ਭਾਰਤ ਭੂਸ਼ਨ ਨੇ ਦੱਸਿਆ ਕਿ ਸਵੇਰੇ ਤਕਰੀਬਨ ਪੰਜ ਵਜੇ ਦੋ ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸਨ ਅਤੇ ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਿਆ ਲਈ ਕਿਹਾ ਪਰ ਦੋਵੇਂ ਹੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।
![ਅੰਮ੍ਰਿਤਸਰ 'ਚ ਹੋਣਾ ਸੀ ਧਮਾਕਾ..! ਨਾਕੇ ਤੋਂ ਹੈਂਡ ਗ੍ਰਨੇਡ ਬਰਾਮਦ police seized two hand grenades from rajasansi amritsar, two accused motorcyclists fled away ਅੰਮ੍ਰਿਤਸਰ 'ਚ ਹੋਣਾ ਸੀ ਧਮਾਕਾ..! ਨਾਕੇ ਤੋਂ ਹੈਂਡ ਗ੍ਰਨੇਡ ਬਰਾਮਦ](https://static.abplive.com/wp-content/uploads/sites/5/2019/05/14134912/police.jpg?impolicy=abp_cdn&imwidth=1200&height=675)
ਫ਼ਾਈਲ ਤਸਵੀਰ
ਅੰਮ੍ਰਿਤਸਰ: ਜ਼ਿਲ੍ਹੇ ਦੇ ਕੁੱਕੜਾਂ ਵਾਲੇ ਬੱਸ ਅੱਡੇ 'ਤੇ ਅੱਜ ਇੱਕ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ ਹੈਂਡ ਗਰਨੇਡ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਹੱਥਗੋਲਾ ਰੱਖਣ ਵਾਲੇ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਫਰਾਰ ਹੋਣ ਵਿੱਚ ਸਫਲ ਰਹੇ।
ਅੰਮ੍ਰਿਤਸਰ ਦਿਹਾਤੀ ਦੀ ਰਾਜਾਸਾਂਸੀ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਾਸਾਂਸੀ ਥਾਣੇ ਦੇ ਐਸਐਚਓ ਭਾਰਤ ਭੂਸ਼ਨ ਨੇ ਦੱਸਿਆ ਕਿ ਸਵੇਰੇ ਤਕਰੀਬਨ ਪੰਜ ਵਜੇ ਦੋ ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸਨ ਅਤੇ ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਿਆ ਲਈ ਕਿਹਾ ਪਰ ਦੋਵੇਂ ਹੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।
ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ ਦੇ ਪਿਛਲੇ ਪਾਸੇ ਬੈਠੇ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਬੈਗ ਨੂੰ ਹੱਥ ਵਿੱਚ ਆ ਗਿਆ। ਦੋਵੇਂ ਨੌਜਵਾਨ ਹਨੇਰੇ ਦਾ ਫਾਇਦਾ ਚੁੱਕ ਬੈਗ ਛੱਡ ਕੇ ਅੰਮ੍ਰਿਤਸਰ ਵਾਲੇ ਪਾਸੇ ਫ਼ਰਾਰ ਹੋ ਗਏ। ਦੋਵਾਂ ਨੌਜਵਾਨਾਂ ਵਿੱਚੋਂ ਇੱਕ ਮੋਨਾ ਤੇ ਇੱਕ ਕੇਸਧਾਰੀ ਸੀ।
ਐਸਐਚਓ ਭਾਰਤ ਭੂਸ਼ਣ ਦੇ ਮੁਤਾਬਕ ਬੈਗ ਦੇ ਵਿੱਚ ਦੋ ਗਰਨੇਡ ਮਿਲੇ ਜਿਨ੍ਹਾਂ ਨੂੰ ਨਕਾਰਾ ਕਰਨ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਦੇ ਉੱਚ ਅਧਿਕਾਰੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਰਾਜਾਸਾਂਸੀ ਇਲਾਕੇ ਵਿੱਚ ਹੀ ਨਿਰੰਕਾਰੀ ਭਵਨ 'ਤੇ ਵੀ ਗ੍ਰਨੇਡ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਤਿੰਨ ਮੌਤਾਂ ਹੋ ਗਈਆਂ ਸਨ।
ਉੱਧਰ, ਕੁਝ ਦਿਨ ਪਹਿਲਾਂ ਪੁਲਿਸ ਨੇ ਅੰਮ੍ਰਿਤਸਰ ਤੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਦੋ ਸ਼ੱਕੀ ਕਾਰਕੁਨ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ ਚਾਰ ਸ਼ੱਕੀਆਂ ਦੀ ਸੂਚਨਾ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)