ਰੌਬਟ ਦੀ ਰਿਪੋਰਟ
ਚੰਡੀਗੜ੍ਹ: ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ। ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਹੈ। ਇਸ ਦੇ ਨਾਲ ਹੀ ਇੱਕ ਹੋਰ CCTV ਫੁਟੇਜ ਮਿਲੀ ਹੈ ਇਹ ਫੁਟੇਜ ਲੁਧਿਆਣਾ ਜ਼ਿਲ੍ਹੇ ਦਾ ਹੈ ਜਿੱਥੇ ਮੋਟਰਸਾਈਕਲ ਸਵਾਰਾਂ ਨੇ ਆਪਣੇ ਮੁੰਹ ਤੋਂ ਨਕਾਬ ਵੀ ਉਤਾਰੇ ਹੋਏ ਹਨ ਤੇ ਕੱਪੜੇ ਵੀ ਬਦਲੇ ਹੋਏ ਹਨ।
ਦੱਸ ਦੇਈਏ ਕਿ 16 ਅਕਤੂਬਰ 2020 ਨੂੰ ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਦੋ ਅਣਪਛਾਤੇ ਕਾਤਲਾਂ ਵਲੋਂ ਉਨ੍ਹਾਂ ਦੀ ਭਿੱਖੀਵਿੰਡ ਰਹਾਇਸ਼ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਤਲ ਮਾਮਲੇ ਦੀ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ।
ਪੁਲਿਸ ਹੁਣ CCTV ਦੀ ਮਦਦ ਨਾਲ ਕਾਤਲਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੂੰ ਸੀਸੀਟੀਵੀ ਦੀ ਮਦਦ ਨਾਲ ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮਾਂ ਦੀ ਆਖਰੀ ਲੋਕੇਸ਼ਨ ਲੁਧਿਆਣਾ ਦੇ ਸਲੀਮ ਟਾਪਰੀ ਦੇ ਨੇੜੇ ਦੀ ਹੈ।ਤਰਨਤਾਰਨ ਪੁਲਿਸ CCTV ਟਰੈਕ ਕਰਦੀ ਹੋਈ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਜ਼ਿਲ੍ਹੇ ਤੋਂ ਹੁੰਦੀ ਹੋਈ ਲੁਧਿਆਣਾ ਪਹੁੰਚੀ ਹੈ ਤੇ ਦੋਸ਼ੀਆਂ ਦੀ ਤਲਾਸ਼ 'ਚ ਲੱਗੀ ਹੋਈ ਹੈ।
ਪੁਲਿਸ ਨੇ IPC ਦੀ ਧਾਰਾ 302, 34 ਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ।
ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲਾਂ ਨੂੰ CCTV ਰਾਹੀਂ ਟ੍ਰੇਸ ਕਰ ਰਹੀ ਪੁਲਿਸ, ਦੋ ਨੌਜਵਾਨਾਂ ਦੀ ਤਸਵੀਰ ਆਈ ਸਾਹਮਣੇ
ਰੌਬਟ
Updated at:
30 Oct 2020 03:15 PM (IST)
ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ।
- - - - - - - - - Advertisement - - - - - - - - -