Amritsar News: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਹਵਾਈ ਅੱਡਿਆਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ 'ਤੇ ਅਚਨਚੇਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ।


ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦੀ ਦੇਖ-ਰੇਖ ਹੇਠ ਚਲਾਏ ਗਏ ਇਸ ਸਰਚ ਅਭਿਆਨ ਵਿੱਚ ਮੈਟਲ ਡਿਟੈਕਟਰਾਂ, ਸਕੈਨਰਾਂ ਅਤੇ ਸਨੀਫਰ ਡੌਗਜ਼ ਦੀ ਮਦਦ ਨਾਲ ਯਾਤਰੀਆਂ ਦੇ ਸਮਾਨ ਅਤੇ ਬੈਗਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਹੋਰ ਗੈਰ-ਕਾਨੂੰਨੀ ਪਦਾਰਥਾਂ ਦਾ ਪਤਾ ਲਗਾਇਆ ਜਾ ਸਕੇ। ਪੰਜਾਬ ਨੂੰ 3 ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਜਿਸ ਵਿੱਚ ਏਡੀਜੀਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਸਬੰਧਤ ਥਾਣਿਆਂ ਦੇ ਐਸਐਚਓਜ਼ ਦੀ ਮਦਦ ਨਾਲ ਫਲੈਗ ਮਾਰਚ ਕੱਢਿਆ ਗਿਆ।


ਇਹ ਵੀ ਪੜ੍ਹੋ: Ludhiana News: ਨਸ਼ੇ ਦੀ ਆਦੀ ਲੜਕੀ ਦਾ VIDEO Viral: ਬੋਲੀ - ਮੇਰੇ ਨਾਲ ਜੋ ਮਰਜ਼ੀ ਕਰੋ ਪਰ ਨਸ਼ਾ ਦੇ ਦਿਓ...


ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ, ਬਾਈਪਾਸ ਅਤੇ ਸੈਰ ਸਪਾਟਾ ਸਥਾਨਾਂ 'ਤੇ ਵਿਸ਼ੇਸ਼ ਹਾਈਟੈਕ ਨਾਕੇ ਲਗਾਏ ਗਏ ਸਨ। ਹੂਟਰ, ਪ੍ਰੈਸ਼ਰ ਹਾਰਨ, ਬਲੈਕ ਫਿਲਮਾਂ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇੰਨਾ ਹੀ ਨਹੀਂ ਬਿਨਾਂ ਹਾਈ ਸਕਿਓਰਿਟੀ ਨੰਬਰ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ।


ਡੀਸੀਪੀ ਭੰਡਾਲ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਤਿਆਰ ਹੈ। ਪੁਲਿਸ ਵੱਲੋਂ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਪ੍ਰਤੀ ਦੋਸਤਾਨਾ ਰਵੱਈਆ ਅਪਣਾਇਆ ਜਾ ਰਿਹਾ ਹੈ, ਜਦਕਿ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: ਸੀਐੱਮ ਮਾਨ ਦੇ ਯਤਨਾਂ ਨੂੰ ਪਿਆ ਬੂਰ , ਮਲੇਸ਼ੀਆ ‘ਚ ਫਸੀ ਸੰਗਰੂਰ ਦੀ ਲੜਕੀ ਜਲਦ ਆਵੇਗੀ ਵਾਪਸ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।