ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸ਼ਾਰਪ ਸ਼ੂਟਰ ਦੇ ਫਰਾਰ ਹੋਣ ਮਗਰੋਂ ਵਕੀਲ ਦਾ ਵੱਡਾ ਦਾਅਵਾ, ਪੁਲਿਸ ਦੀਪਕ ਟੀਨੂੰ ਦਾ ਐਨਕਾਉਂਟਰ ਕਰਨਾ ਚਾਹੁੰਦੀ
ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ
![ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸ਼ਾਰਪ ਸ਼ੂਟਰ ਦੇ ਫਰਾਰ ਹੋਣ ਮਗਰੋਂ ਵਕੀਲ ਦਾ ਵੱਡਾ ਦਾਅਵਾ, ਪੁਲਿਸ ਦੀਪਕ ਟੀਨੂੰ ਦਾ ਐਨਕਾਉਂਟਰ ਕਰਨਾ ਚਾਹੁੰਦੀ police want to encounter deepak teenu says advocate chopra ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸ਼ਾਰਪ ਸ਼ੂਟਰ ਦੇ ਫਰਾਰ ਹੋਣ ਮਗਰੋਂ ਵਕੀਲ ਦਾ ਵੱਡਾ ਦਾਅਵਾ, ਪੁਲਿਸ ਦੀਪਕ ਟੀਨੂੰ ਦਾ ਐਨਕਾਉਂਟਰ ਕਰਨਾ ਚਾਹੁੰਦੀ](https://feeds.abplive.com/onecms/images/uploaded-images/2022/10/02/7a228298459881a55e8236d9fad62faa1664702194919370_original.jpg?impolicy=abp_cdn&imwidth=1200&height=675)
Punjab News: ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ।
ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ।
ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਤੜਕੇ ਤਿੰਨ ਵਜੇ ਮਾਨਸਾ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮਾਨਸਾ ਦੇ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਉਸ ਨੂੰ ਗੋਇੰਦਵਾਲ ਦੀ ਜੇਲ੍ਹ ’ਚੋਂ ਕਿਸੇ ਪੁੱਛ-ਪੜਤਾਲ ਲਈ ਇੱਥੇ ਲਿਆਂਦਾ ਗਿਆ ਸੀ ਤੇ ਉਹ ਸੀਆਈਏ ਦੀ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਪੰਜਾਬ ਪੁਲਿਸ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਪਹਿਲਾਂ ਹੀ ਪੁਲਿਸ ਉੱਪਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਵਿਸ਼ੇਸ਼ ਟਰੀਟਮੈਂਟ ਦੇਣ ਦੇ ਇਲਜ਼ਾਮ ਲੱਗ ਰਹੇ ਸੀ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਦੇ ਸ਼ਾਰਪ ਸ਼ੂਟਰ ਦੇ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ, ਗੈਂਗਸਟਰ ਨੂੰ ਹੱਥਕੜੀ ਵੀ ਨਹੀਂ ਲਾਈ ਸੀ...
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)