Gangster in Punjab: ਗੋਲਡੀ ਬਰਾੜ ਨੂੰ ਪੰਜਾਬ ਲਿਆਏਗੀ ਪੁਲਿਸ ! ਡੀਜੀਪੀ ਨੇ ਟਵੀਟ ਕਰ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਗੋਲਡੀ ਬਰਾੜ ਦੇ ਰੈਡ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਉਸ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।
Punjab News: ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਪੁਲਿਸ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਗੋਲਡੀ ਬਰਾੜ ਦੇ ਰੈਡ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਉਸ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।
Sixth shooter involved in the targeted killing of Pardeep Singh, arrested after a brief encounter with close coordination of Central Agencies and Rajasthan police teams in #Jaipur, #Rajasthan.
— DGP Punjab Police (@DGPPunjabPolice) November 20, 2022
Red-corner notice issued to bring back #Canada-based terrorist Goldy Brar pic.twitter.com/Wt7dTJcbr3
ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਰਾਜਸਥਾਨ ਤੋਂ 6ਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੇ ਨਾਲ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਾਰਵਾਈ ਸਫਲ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਡੇਰਾ ਪ੍ਰੇਮੀ ਦੇ ਕਤਲ 'ਚ ਸ਼ਾਮਲ ਰਮਜਾਨ ਖਾਨ ਉਰਫ ਰਾਜ ਹੁੱਡਾ ਰਾਜਸਥਾਨ ਦੇ ਜੈਪੁਰ 'ਚ ਐਨਕਾਊਂਟਰ ਤੋਂ ਬਾਅਦ ਫੜਿਆ ਗਿਆ ਹੈ।
ਫਰੀਦਕੋਟ 'ਚ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲਾ ਹਰਿਆਣਾ ਦਾ ਗੈਂਗਸਟਰ ਰਮਜਾਨ ਖਾਨ ਉਰਫ ਰਾਜ ਹੁੱਡਾ ਭੱਜ ਕੇ ਰਾਜਸਥਾਨ ਦੇ ਜੈਪੁਰ ਪਹੁੰਚ ਗਿਆ ਸੀ। ਜੈਪੁਰ 'ਚ ਉਸ ਨੇ ਰਾਮਨਗਰੀਆ ਥਾਣਾ ਖੇਤਰ 'ਚ ਕਿਰਾਏ 'ਤੇ ਕਮਰਾ ਲਿਆ ਸੀ। ਰਾਜ ਹੁੱਡਾ ਨੇ ਉੱਥੇ ਇੱਕ ਵਿਦਿਅਕ ਸੰਸਥਾ ਦਾ ਵਿਦਿਆਰਥੀ ਹੋਣ ਦਾ ਬਹਾਨਾ ਲਗਾ ਕੇ ਇੱਕ ਕਮਰਾ ਲੈ ਲਿਆ ਸੀ।
ਰਾਜ ਹੁੱਡਾ ਨੇ ਮਕਾਨ ਮਾਲਕਾਂ ਨੂੰ ਦੱਸਿਆ ਕਿ ਉਹ ਵਿਦਿਆਰਥੀ ਹੈ ਅਤੇ ਇੱਥੇ ਪੜ੍ਹਨ ਆਇਆ ਹੈ। ਇਸ ’ਤੇ ਮਕਾਨ ਮਾਲਕਾਂ ਨੇ ਉਸ ਨੂੰ ਕਿਰਾਏ ’ਤੇ ਕਮਰਾ ਦੇ ਦਿੱਤਾ ਸੀ। ਪਰ ਰਾਜਸਥਾਨ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੈਪੁਰ 'ਚ ਲੁਕੇ ਇਸ ਵਿਅਕਤੀ ਨੂੰ ਪੰਜਾਬ ਤੋਂ ਵਾਰਦਾਤ ਕਰਨ ਤੋਂ ਬਾਅਦ ਬਿਨਾਂ ਕਿਸੇ ਤਸਦੀਕ ਦੇ ਕਿਵੇਂ ਕਮਰਾ ਦਿੱਤਾ ਗਿਆ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਸ ਦਾ ਗੈਂਗਸਟਰਾਂ ਨਾਲ ਕੋਈ ਸਬੰਧ ਹੈ।
ਜ਼ਿਕਰ ਕਰ ਦਈਏ ਕਿ 10 ਨਵੰਬਰ ਨੂੰ ਕੋਟਕਪੂਰਾ ਵਿੱਚ ਪ੍ਰਦੀਪ ਨੂੰ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਦੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਲਈ ਸੀ।
ਦੱਸ ਦਈਏ ਕਿ 29 ਮਈ ਨੂੰ ਪਿੰਡ ਜਵਾਹਰੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਜਿਸ ਤੋਂ ਬਾਅਦ ਜ਼ਿਆਦਾਤਰ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਤਾਂ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਪਰ ਗੋਲਡੀ ਬਰਾੜ ਹਾਲੇ ਵੀ ਆਜ਼ਾਦ ਘੁੰਮ ਰਿਹਾ ਹੈ ਜਿਸ ਨੂੰ ਲੈ ਕੇ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਇੱਕ ਵਾਰ ਮੁੜ ਤੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।