ਪੜਚੋਲ ਕਰੋ

ਬਿਆਸ 'ਚ ਹੋਈ ਝੜਪ 'ਤੇ ਪੁਲਿਸ ਲਵੇਗੀ ਸਖਤ ਐਕਸ਼ਨ, ਵੀਡੀਓ ਰਾਹੀਂ ਹੋ ਰਹੀ ਮੁਲਜ਼ਮਾਂ ਦੀ ਸ਼ਨਾਖਤ

ਬਿਆਸ ਵਿੱਚ ਬੀਤੇ ਦਿਨ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਦਰਜ ਕੀਤੀ ਕਰਾਸ ਐਫਆਈਆਰ 'ਚ ਤਿੰਨ ਧਿਰਾਂ ਸ਼ਾਮਲ ਕਰਕੇ ਤਿੰਨਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ।

ਗਗਨਦੀਪ ਸ਼ਰਮਾ

ਅੰਮ੍ਰਿਤਸਰ: ਬਿਆਸ ਵਿੱਚ ਬੀਤੇ ਦਿਨ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਦਰਜ ਕੀਤੀ ਕਰਾਸ ਐਫਆਈਆਰ 'ਚ ਤਿੰਨ ਧਿਰਾਂ ਸ਼ਾਮਲ ਕਰਕੇ ਤਿੰਨਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਨ੍ਹਾਂ 'ਚ ਇੱਕ ਧਿਰ ਉਹ ਪੁਲਿਸ ਮੁਲਾਜਮ ਹਨ, ਜੋ ਝੜਪਾਂ ਦੌਰਾਨ ਜ਼ਖਮੀ ਹੋਏ ਸਨ, ਜਦਕਿ ਬਾਕੀ ਦੋ ਧਿਰਾਂ ਰਾਧਾ ਸਵਾਮੀ ਡੇਰੇ ਦੇ ਸੇਵਾਦਾਰ ਤੇ ਨਿਹੰਗ ਸਿੰਘ ਹਨ। 

ਥਾਣਾ ਬਿਆਸ ਦੀ ਪੁਲਿਸ ਨੇ ਪਹਿਲੀ ਧਿਰ ਚੌਕੀ ਇੰਚਾਰਜ ਸਠਿਆਲਾ ਬਲਵਿੰਦਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਦਕਿ ਇਸੇ ਐਫਆਈਆਰ ਨੰਬਰ-180 'ਚ ਪੁਲਿਸ ਨੇ ਨਿਹੰਗ ਸਿੰਘਾਂ ਵੱਲੋਂ ਜਸਮੀਤ ਸਿੰਘ ਰਿੰਕਾ ਵਾਸੀ ਅੱਲੋਵਾਲ, ਜ਼ਿਲ੍ਹਾ ਤਰਨ ਤਾਰਨ ਦੇ ਬਿਆਨਾਂ 'ਤੇ ਡੇਰਾ ਰਾਧਾ ਸੁਆਮੀ ਦੇ ਪੈਰੋਕਾਰਾਂ 'ਤੇ ਮਾਮਲਾ ਦਰਜ ਕੀਤਾ ਹੈ ਜਦਕਿ ਡੇਰਾ ਰਾਧਾ ਸਵਾਮੀ ਵੱਲੋਂ ਸੁਮਿਤ ਗਰੋਵਰ ਵਾਸੀ ਗੁੜਗਾਓ, (ਹਾਲ ਵਾਸੀ, ਡੇਰਾ ਬਾਬਾ ਜੈਮਲ ਸਿੰਘ ਬਿਆਸ) ਦੇ ਬਿਆਨ ਕਲਮਬੱਧ ਕਰਕੇ ਉਕਤ ਬਿਆਨਾਂ 'ਤੇ ਨਿਹੰਗ ਸਿੰਘਾਂ 'ਤੇ ਮਾਮਲਾ ਦਰਜ ਕੀਤਾ ਹੈ। 

ਪੁਲਿਸ ਵੱਲੋਂ ਬਿਆਸ ਥਾਣੇ 'ਚ ਦਰਜ ਐਫਆਈਆਰ (ਕਰਾਸ) 'ਚ ਫਿਲਹਾਲ ਕਿਸੇ ਵੀ ਮੁਲਜਮ ਨੂੰ ਨਾਮਜਦ ਨਹੀਂ ਕੀਤਾ ਹੈ। ਜਦਕਿ ਤਿੰਨਾਂ ਧਿਰਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਐਫਆਈਆਰ ਨੰਬਰ-180 ਥਾਣਾ ਬਿਆਸ ਵਿਚ ਜੇਰੇ ਦਫਾ 307, 336, 353, 332, 427, 148, 149, 186, 506 (ਆਈਪੀਸੀ) ਤੇ 25, 27 (ਆਰਮਜ ਐਕਟ) ਤਹਿਤ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਦੂਜੇ ਪਾਸੇ, ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਹੁਣ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਜਿਸ ਬਾਬਤ ਪੁਲਿਸ ਕੋਲ ਪੁਖਤਾ ਦਸਤਾਵੇਜ਼ (ਸਮੇਤ ਵੀਡੀਓ) ਮੌਜੂਦ ਹਨ ਤੇ ਛੇਤੀ ਹੀ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੀ ਕਾਨੂੰਨੀ ਪ੍ਰਕਿਰਿਆ ਅਮਲ 'ਚ ਲਿਆਂਦੀ ਜਾ ਰਹੀ ਹੈ। 

ਐਸਐਸਪੀ ਮੁਤਾਬਕ, ਫਿਲਹਾਲ ਇਸ ਮਾਮਲੇ ਬਾਬਤ ਕਿਸੇ  ਵਿਅਕਤੀ ਨੂੰ ਹਾਲੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਦੂਜੇ ਪਾਸੇ ਬਿਆਸ 'ਚ ਸੋਮਵਾਰ ਸਾਰਾ ਦਿਨ ਸਥਿਤੀ ਆਮ ਬਣੀ ਰਹੀ ਪਰ ਪੁਲਿਸ ਨੇ ਚੌਕਸੀ ਵਜੋਂ ਪੰਜ ਜ਼ਿਲ੍ਹਿਆਂ ਦੀ ਫੋਰਸ ਤਾਇਨਾਤ ਕਰ ਰੱਖੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget