Punjab News: ਮੁਹਾਲੀ STF ਨੇ ਫ਼ਰੀਦਕੋਟ (Faridkot) ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂਅ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। 


ਅਪਰਾਧੀਆਂ ਤੇ ਪੁਲਿਸ ਦੇ ਗੱਠਜੋੜ ਨੂੰ ਤੋੜਣ ਲਈ ਪੰਜਾਬ ਸਰਕਾਰ ਨੇ ਬਣਾਈ ਸੀ ਰਣਨੀਤੀ


ਜ਼ਿਕਰ ਕਰ ਦਈਏ ਕਿ ਪੰਜਾਬ (Punjab) ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਪਰ ਅੱਜ ਜਿਸ ਤਰ੍ਹਾਂ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਔਰਤ ਨਾਲ STF ਮੋਹਾਲੀ ਨੇ ਫੜ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ