Moga news: ਮੋਗਾ ਵਿੱਚ ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਕਾਰ ਦੇ ਅੱਗੇ ਅਚਾਨਕ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਸ ਦੀ ਕਾਰ ਨਾਲ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਪੂਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਮੁਲਾਜ਼ਮ ਦੀ ਕਾਰ ਦਰੱਖਤ ਨਾਲ ਜਾ ਵੱਜੀ ਅਤੇ ਮੌਕੇ 'ਤੇ ਹੀ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬੂਟਾ ਸਿੰਘ ਨਾਮ ਦਾ ਪੁਲਿਸ ਮੁਲਾਜ਼ਮ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਰਹਿਣ ਵਾਲਾ ਸੀ ਅਤੇ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਕਰਦਾ ਸੀ। ਅੱਜ ਸਵੇਰੇ ਉਹ ਆਪਣੇ ਪਿੰਡ ਠੱਠੀ ਭਾਈ ਤੋਂ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ ਕਿ ਅਚਾਨਕ ਲਾਵਾਰਿਸ ਪਸ਼ੂ ਉਸਦੀ ਕਾਰ ਦੇ ਸਾਹਮਣੇ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੂਟਾ ਸਿੰਘ ਦੀ ਉਮਰ ਕਰੀਬ 30 ਸਾਲ ਸੀ, ਉਹ ਵਿਆਹੁਤਾ ਸੀ ਅਤੇ ਉਸਦੇ ਦੋ ਬੱਚੇ ਹਨ। ਸਵੇਰੇ ਉਹ ਨਿਹਾਲ ਸਿੰਘ ਵਾਲਾ ਵਿੱਚ ਆਪਣੀ ਡਿਊਟੀ ਲਈ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Sangrur News: ਕਾਂਗਰਸ ਵੱਲੋਂ ਇੱਕ ਹੋਰ ਲਿਸਟ ਜਾਰੀ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਲੜਣਗੇ ਚੋਣ