ਲੁਧਿਆਣਾ: ਜ਼ਿਲ੍ਹੇ ਦੇ ਸ਼ਹਿਰ ਜਗਰਾਉਂ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਉਸ ਸਮੇਂ ਫਿੱਕ ਪੈ ਗਈ ਜਦੋਂ ਇੱਕ ਪੁਲਿਸ ਮੁਲਾਜ਼ਮ ਦੀ ਏ.ਕੇ. 47 ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ।

ਜਗਰਾਉਂ ਦੇ ਥਾਣਾ ਮੁਖੀ ਦੇ ਅੰਗ-ਰੱਖਿਅਕ ਮਨਜੀਤ ਸਿੰਘ ਗਣਤੰਤਰ ਦਿਵਸ ਦੀ ਪਰੇਡ ਤੋਂ ਬਾਅਦ ਗੱਡੀ ਵਿੱਚ ਬੈਠਾ ਸੀ ਕਿ ਗੋਲ਼ੀ ਚੱਲ ਗਈ। ਗੋਲ਼ੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਨੂੰ ਬਾਰੇ ਹਾਲੇ ਕੋਈ ਸਾਫ ਪਤਾ ਨਹੀਂ ਹੈ ਕਿ ਮਨਜੀਤ ਸਿੰਘ ਦੀ ਮੌਤ ਅਚਾਨਕ ਗੋਲ਼ੀ ਚੱਲਣ ਕਾਰਨ ਹੋਈ ਹੈ ਜਾਂ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।