ਪੜਚੋਲ ਕਰੋ

ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ ਏਜੰਸੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਪ੍ਰਭਾਵੀ ਢੰਗ ਹੱਲ ਕਰਨ ਦੇ ਹੋਵੇਗੀ ਸਮਰੱਥ ਨਵੀਂ ਨੀਤੀ: ਘਨਸ਼ਿਆਮ ਥੋਰੀ

ਡਾਇਰੈਕਟਰ, ਡੀ.ਪੀ.ਆਈ.ਆਈ.ਟੀ., ਅਰਵਿੰਦ ਪਾਂਡੇ ਨੇ ਵਿਆਪਕ ਲਾਜਿਸਟਿਕ ਐਕਸ਼ਨ ਪਲਾਨ ਅਤੇ ਇਸ ਨੂੰ ਲਾਗੂ ਕਰਨ ਸਬੰਧੀ  ਵੱਖ-ਵੱਖ ਪੜਾਵਾਂ ਬਾਰੇ ਦੱਸਿਆ। ਉਨ੍ਹਾਂ ਵੱਖ-ਵੱਖ ਰਾਜਾਂ ਵਿੱਚ ਲਾਜਿਸਟਿਕ ਈਜ਼ ਦੇ ਅੰਕੜੇ ਸਾਂਝੇ ਕਰਦੇ ਹੋਏ ਕਿਹਾ ਕਿ, ਪੰਜਾਬ, ਆਂਧਰਾ ਪ੍ਰਦੇਸ਼, ਅਸਾਮ, ਚੰਡੀਗੜ੍ਹ, ਦਿੱਲੀ, ਗੁਜਰਾਤ ਅਤੇ ਹਰਿਆਣਾ ਵੀ  ਪ੍ਰਾਪਤੀਆਂ ਵਿੱਚ ਸ਼ਾਮਲ ਹਨ।

Punjab News: ਸੂਬੇ ਦੀ ਬਿਹਤਰੀ ਲਈ ਨੀਤੀ ਨੂੰ ਅਪਣਾਉਣ, ਭਾਈਵਾਲਾਂ ਨੂੰ ਜਾਗਰੂਕ ਕਰਨ, ਮੰਤਰਾਲੇ/ਵਿਭਾਗਾਂ ਦੀ ਭੂਮਿਕਾ ਦੀ ਰੂਪਰੇਖਾ ਤਿਆਰ ਕਰਨ ਅਤੇ ਨਿਗਰਾਨੀ ਕਰਨ ਯੋਗ ਮਾਪਦੰਡਾਂ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਅੱਜ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ, ਚੰਡੀਗੜ੍ਹ ਵਿਖੇ ’ਰਾਸ਼ਟਰੀ ਲਾਜਿਸਟਿਕ ਨੀਤੀ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ ਗਈ। ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਡਾਇਰੈਕਟਰ ਸ੍ਰੀ ਘਨਸ਼ਿਆਮ ਥੋਰੀ, ਆਈ.ਏ.ਐਸ. ਨੇ ਖੇਤਰੀ ਦਫਤਰ, ਫੂਡ ਕਾਰਪੋਰੇਸ਼ਨ ਆਫ ਇੰਡੀਆ, ਪੰਜਾਬ ਰੀਜਨ ਵੱਲੋਂ ਡੀ.ਐਫ.ਪੀ.ਡੀ., ਡੀ.ਪੀ.ਆਈ.ਆਈ.ਟੀ., ਪੰਜਾਬ ਸਰਕਾਰ ਅਤੇ ਅਤੇ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ(ਸੀ.ਡਬਲਿਊ.ਸੀ.) ਦੇ ਸਹਿਯੋਗ ਨਾਲ ਕਰਵਾਈ ਇਸ ਕਾਨਫਰੰਸ ਦੀ ਪ੍ਰਧਾਨਗੀ  ਕੀਤੀ ।

ਰਾਸ਼ਟਰੀ ਲਾਜਿਸਟਿਕਸ ਨੀਤੀ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੰਦੇ ਹੋਏ, ਘਨਸ਼ਿਆਮ ਥੋਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸ ਤਰ੍ਹਾਂ ਪੇਸ਼ ਕੀਤੀ ਨਵੀਂ ਨੀਤੀ ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ-ਏਜੰਸੀ ਤਾਲਮੇਲ ਸੰਬੰਧੀ ਮੁੱਦਿਆਂ ਨੂੰ  ਬਿਹਤਰ ਢੰਗ ਨਾਲ ਨਜਿੱਠਣ ਲਈੰ ਕਾਰਗਰ ਤੇ  ਪ੍ਰਭਾਵੀ ਸਿੱਧ ਹੋ ਸਕਦੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਅੱਗੇ ਦੱਸਿਆ ਕਿ ਕਿਵੇਂ ਇਹ ਨੀਤੀ ਨਾ ਸਿਰਫ਼ ਨਿੱਜੀ ਖੇਤਰ ਲਈ ਲਾਹੇਵੰਦ ਹੋਵੇਗੀ, ਸਗੋਂ ਰਾਸ਼ਟਰੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਡਾਇਰੈਕਟਰ (ਸਟੋਰੇਜ), ਡੀ.ਐਫ.ਪੀ.ਡੀ., ਮਾਤੇਸ਼ਵਰੀ ਪੀ. ਮਿਸ਼ਰਾ, ਨੇ ਰਾਸ਼ਟਰੀ ਲਾਜਿਸਟਿਕਸ ਨੀਤੀ ਨੂੰ ਮਜ਼ਬੂਤ ਕਰਨ, ਸਿਲੋ ਅਤੇ ਗਤੀ ਸ਼ਕਤੀ ਟਰਮੀਨਲ ਬਣਾਉਣ ਅਤੇ ਆਵਾਜਾਈ ਦੀ ਕੁੱਲ ਲਾਗਤ ਨੂੰ ਘਟਾਉਣ ਲਈ ਡੀਐਫਪੀਡੀ ਦੁਆਰਾ ਕੀਤੀਆਂ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਡਾਇਰੈਕਟਰ, ਡੀ.ਪੀ.ਆਈ.ਆਈ.ਟੀ., ਅਰਵਿੰਦ ਪਾਂਡੇ ਨੇ ਵਿਆਪਕ ਲਾਜਿਸਟਿਕ ਐਕਸ਼ਨ ਪਲਾਨ ਅਤੇ ਇਸ ਨੂੰ ਲਾਗੂ ਕਰਨ ਸਬੰਧੀ  ਵੱਖ-ਵੱਖ ਪੜਾਵਾਂ ਬਾਰੇ ਦੱਸਿਆ। ਉਨ੍ਹਾਂ ਵੱਖ-ਵੱਖ ਰਾਜਾਂ ਵਿੱਚ ਲਾਜਿਸਟਿਕ ਈਜ਼ ਦੇ ਅੰਕੜੇ ਸਾਂਝੇ ਕਰਦੇ ਹੋਏ ਕਿਹਾ ਕਿ, ਪੰਜਾਬ, ਆਂਧਰਾ ਪ੍ਰਦੇਸ਼, ਅਸਾਮ, ਚੰਡੀਗੜ੍ਹ, ਦਿੱਲੀ, ਗੁਜਰਾਤ ਅਤੇ ਹਰਿਆਣਾ ਵੀ  ਪ੍ਰਾਪਤੀਆਂ ਵਿੱਚ ਸ਼ਾਮਲ ਹਨ।

ਜਨਰਲ ਮੈਨੇਜਰ, ਸੀ.ਡਬਲਿਊ.ਸੀ., ਪੀ. ਕੇ. ਸਾਅ ਨੇ 2024-25 ਤੱਕ 112.50 ਲੱਖ ਵਰਗ ਫੁੱਟ ਦੀ ਵੇਅਰਹਾਊਸਿੰਗ ਸਮਰੱਥਾ ਵਧਾਉਣ ਬਾਰੇ ਜਾਣਕਾਰੀ ਦਿੱਤੀ, ਜੋ ਕਿ ਲਾਜਿਸਟਿਕਸ ਪ੍ਰਬੰਧਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗਾ। ਉਹਨਾਂ ਨੇ ਦੇਸ਼ ਭਰ ਵਿੱਚ 35 ਥਾਵਾਂ ’ਤੇ ਲਾਗੂ ਕੀਤੇ ਜਾਣ ਵਾਲੇ ਮਲਟੀ-ਮਾਡਲ ਲਾਜਿਸਟਿਕ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਵੱਖ-ਵੱਖ ਸਟੋਰੇਜ ਸਮਰੱਥਾ ਜਿਵੇਂ ਕਿ ਕੋਲਡ ਸਟੋਰੇਜ ਆਦਿ ਨਾਲ ਵੇਅਰਹਾਊਸਿੰਗ ਨੈੱਟਵਰਕ ਦਾ ਵਿਸਥਾਰ ਕਰਨ ਸਬੰਧੀ ਸੀ.ਡਬਲਿਊ.ਸੀ. ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ।

ਅਸੀਮ ਛਾਬੜਾ, ਜੀ.ਐਮ. (ਸੀਲੋ), ਐਫ.ਸੀ.ਆਈ. ਹੈੱਡਕੁਆਰਟਰ ਨੇ ਦੇਸ਼ ਭਰ ਵਿੱਚ 249 ਸਥਾਨਾਂ ’ਤੇ 111.125 ਲੱਖ ਮੀਟ੍ਰਿਕ ਟਨ ਸਮਰੱਥਾ ਲਈ ਸੀਲੋ ਐਂਡ ਹੱਬ ਐਂਡ ਸਪੋਕ ਮਾਡਲ ਸਮੇਤ ਵੇਅਰਹਾਊਸਿੰਗ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕੀਤਾ, ਜੋ ਰੇਲ ਲਿੰਕਡ ਹੱਬ ਸਿਲੋਜ਼ ਨਾਲ ਜੁੜੇ ਖ਼ਪਤ ਅਤੇ ਖਰੀਦ ਵਾਲੇ ਖੇਤਰ ਲਈ ਵਿਕਸਤ ਕੀਤੇ ਜਾਣ ਵਾਲੇ ਸਟੈਂਡਅਲੋਨ ਸਪੋਕ ਸਿਲੋਜ਼ ਦਾ ਇੱਕ ਨੈਟਵਰਕ ਹੋਵੇਗਾ।

ਰਾਜ ਵਣਜ ਵਿਭਾਗ ਹਰਿਆਣਾ ਦੇ ਸਲਾਹਕਾਰ ਅਖਿਲ ਗੁਪਤਾ ਨੇ ਆਪਣੀ ਪੇਸ਼ਕਾਰੀ ਰਾਹੀਂ ਹਰਿਆਣਾ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਨੀਤੀ ਅਤੇ ਹਰਿਆਣਾ ਨੂੰ ਇੱਕ ਗਲੋਬਲ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਹੱਬ ਬਣਾਉਣ ਸਬੰਧੀ ਉਹਨਾਂ ਦੇ ਮਿਸ਼ਨ ਬਾਰੇ ਚਾਨਣਾ ਪਾਇਆ।

ਪੰਜਾਬ ਰਾਜ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨੁਮਾਇੰਦੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਗਤੀ-ਸ਼ਕਤੀ ਅਧੀਨ ਰਾਜ ਪੱਧਰੀ ਸੰਸਥਾਗਤ ਢਾਂਚੇ (ਐਸ.ਐਲ.ਆਈ.ਐਫ.) ਬਾਰੇ ਚਰਚਾ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਨੂੰ 2018 ਤੋਂ 2021 ਤੱਕ ਦੇ ਸਾਰੇ ਐਲ.ਈ.ਏ.ਡੀ.ਐਸ. (ਲੀਡਜ਼) ਸਰਵੇਖਣਾਂ ਵਿੱਚ ਤੀਜਾ ਰੈਂਕ ਦਿੱਤਾ ਗਿਆ ਹੈ।

ਮਿਸ ਭਾਵਨਾ ਜੈਨ, ਡੀ.ਓ.ਐਮ., ਡੀ,ਆਰ.ਐਮ. ਅਫਸਰ, ਦਿੱਲੀ ਨੇ ਆਪਣੀ ਪੇਸ਼ਕਾਰੀ ਜ਼ਰੀਏ 2031 ਤੱਕ ਮਾਲ ਢੋਆ-ਢੁਆਈ ਵਿੱਚ 45 ਫ਼ੀਸਦੀ ਮਾਡਲ ਸ਼ੇਅਰ ਪ੍ਰਾਪਤ ਕਰਨ ਬਾਰੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ।
ਕਾਨਫਰੰਸ ਉਪਰੰਤ ਭਾਗ ਲੈਣ ਵਾਲੇ ਸਾਰੇ ਵਿਭਾਗਾਂ ਵਿਚਕਾਰ ਪੈਨਲ ਚਰਚਾ ਕੀਤੀ ਗਈ ਅਤੇ ਅੰਤ ਵਿੱਚ ਸਵਾਲ-ਜਵਾਬ ਦਾ ਸੈਸ਼ਨ ਵੀ ਕਰਵਾਇਆ ਗਿਆ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget