ਚੰਡੀਗੜ੍ਹ: ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ ਹੈ। ਇਸ 'ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੂੰ ਸੋਨੀਆ ਗਾਂਧੀ ਦੀ ਤਰਜ਼ 'ਤੇ ਸੁਪਰ ਸੀਐਮ ਬਣਾਇਆ ਗਿਆ ਸੀ। ਇਸ 'ਤੇ ਪੰਜਾਬ ਦੀ 'ਆਪ' ਸਰਕਾਰ 'ਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਰਾਘਵ ਚੱਢਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਬਾਦਲ ਸਰਕਾਰ ਵਿੱਚ ਕੈਬਨਿਟ ਰੈਂਕ ਵੀ ਮਿਲਿਆ ਹੈ। ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਪਰ ਇਸ ਤੋਂ ਪਹਿਲਾਂ ਉਹ ਦਿੱਲੀ ਵਿੱਚ ਵਿਧਾਇਕ ਸੀ।
ਸਿਰਸਾ ਨੇ ਕਿਹਾ- 100 ਦਿਨਾਂ 'ਚ ਪੰਜਾਬ 'ਤੇ ਰਾਜ ਕਰਨ ਦੀ ਸਾਜ਼ਿਸ਼
ਮਨਜਿੰਦਰ ਸਿਰਸਾ ਨੇ ਕਿਹਾ ਕਿ ਇਹ ਪੰਜਾਬ 'ਤੇ ਵੱਡਾ ਹਮਲਾ ਹੈ। ਰਾਘਵ ਚੱਢਾ ਨੂੰ ਉਸੇ ਤਰ੍ਹਾਂ ਸੁਪਰ ਸੀਐਮ ਬਣਾਇਆ ਗਿਆ ਜਿਵੇਂ ਸੋਨੀਆ ਗਾਂਧੀ ਨੂੰ NAC ਰਾਹੀਂ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ 'ਤੇ ਥੋਪਿਆ ਗਿਆ ਸੀ। CM ਭਗਵੰਤ ਮਾਨ ਨੂੰ ਚੇਅਰਮੈਨੀ ਲਈ ਕੋਈ ਪੰਜਾਬੀ ਨਹੀਂ ਲੱਭ ਸਕਿਆ। ਸਿਰਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਿਰਫ਼ 100 ਦਿਨਾਂ ਵਿੱਚ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਤੇ ਰਾਜ ਕਰਨ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਹੈ।
ਬੈਂਸ ਨੇ ਕਿਹਾ- ਸਿਰਸਾ ਸਾਹਿਬ, ਤੁਹਾਨੂੰ ਭੁੱਲਣ ਦੀ ਆਦਤ ਹੈ
ਇਸ ਦਾ ਜਵਾਬ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਭੁੱਲਣ ਦੀ ਆਦਤ ਪੈ ਗਈ ਹੈ। ਉਨ੍ਹਾਂ ਨੂੰ ਬਾਦਲ ਸਰਕਾਰ ਵਿੱਚ ਕੈਬਨਿਟ ਰੈਂਕ ਦਿੱਤਾ ਗਿਆ। ਉਸ ਨੇ ਮੰਤਰੀ ਦੇ ਬਰਾਬਰ ਸਾਰੀਆਂ ਸਹੂਲਤਾਂ ਦੀ ਵਰਤੋਂ ਕੀਤੀ। ਕੀ ਉਸ ਸਮੇਂ ਵੀ ਸਰਕਾਰ ਨੇ ਦਿੱਲੀ ਦੇ ਸਾਹਮਣੇ ਆਤਮ ਸਮਰਪਣ ਕੀਤਾ ਸੀ?
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਮੁੱਖ ਮੰਤਰੀ ਦੀ ਆਰਜ਼ੀ ਸਲਾਹਕਾਰ ਕਮੇਟੀ ਦਾ ਚੇਅਰ ਨਿਯੁਕਤ ਕੀਤਾ ਹੈ। ਜਿਸ ਮਗਰੋਂ ਆਪ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ