Punjab News: ਹੜ੍ਹਾਂ ਨਾਲ ਨਜਿੱਠਣ ਵਾਲੀ ਮੀਟਿੰਗ ਵਿੱਚ ਵੀ ਸਿਆਸੀ ਟਿੱਪਣੀਆਂ, PM ਨੂੰ ਖ਼ੁਦ ਹਲਾਤ ਦਾ ਜਾਇਜ਼ਾ ਲੈਣ ਦੀ ਕੀਤੀ ਅਪੀਲ
ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਿਮਾਚਲ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਖੁਦ ਜਾਇਜ਼ਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਦੇਖ ਸਕਣ ਕਿ 218 ਕਰੋੜ ਨਾਲੋਂ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।
Punjab News: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਫਿਰੋਜ਼ਪੁਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਸਹੂਲਤਾਂ ਦੇਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਫਿਰੋਜ਼ਪੁਰ ਮੈਡੀਕਲ ਐਸੋਸੀਏਸ਼ਨ ਅਤੇ ਐਨ.ਜੀ.ਓਜ਼ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਅੱਗੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈਆਂ ਅਤੇ ਡਾਕਟਰੀ ਜਾਂਚ ਲਈ ਟੀਮਾਂ ਭੇਜਣ ਦੀ ਅਪੀਲ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਾਕਟਰੀ ਸਹੂਲਤਾਂ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ ਹੈ।
ਪ੍ਰਧਾਨ ਮੰਤਰੀ ਖ਼ੁਦ ਆ ਕੇ ਲੈਣ ਹਲਾਤ ਦਾ ਜਾਇਜ਼ਾ
ਸਿਹਤ ਮੰਤਰੀ ਨੇ ਕਿਹਾ ਹੜ੍ਹ ਆਉਣ ਨਾਲ ਪੰਜਾਬ ਦਾ ਅਰਬਾਂ-ਖਰਬਾਂ ਦਾ ਨੁਕਸਾਨ ਹੋਇਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਿਮਾਚਲ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਖੁਦ ਜਾਇਜ਼ਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਦੇਖ ਸਕਣ ਕਿ 218 ਕਰੋੜ ਨਾਲੋਂ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।
ਸਿਆਸੀ ਟਿੱਪਣੀਆਂ ਤੋਂ ਨਹੀਂ ਕੀਤਾ ਗਿਆ ਗੁਰੇਜ
ਇਸ ਮੌਕੇ ਡਾ: ਬਲਬੀਰ ਸਿੰਘ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ 'ਤੇ ਟਿੱਪਣੀ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਬਹੁਤ ਚੰਗੇ ਇਨਸਾਨ ਹਨ ਪਰ ਹੁਣ ਉਹ ਜਿਸ ਕੰਪਨੀ 'ਚ ਆਏ ਹਨ ਉਸ ਦਾ ਅਸਰ ਤਾਂ ਪੈਂਦਾ ਹੀ ਹੈ। ਉਨ੍ਹਾਂ ਕਿਹਾ ਕਿ ਉਹ ਜਾਖੜ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੇ ਪਿਤਾ ਵੀ ਚੰਗੇ ਸਿਆਸਤਦਾਨ ਸਨ ਪਰ ਜਾਖੜ ਹੁਣ ਜਿਸ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਸ ਦਾ ਰਿਕਾਰਡ ਮਾੜਾ ਹੈ।
ਜੇ ਇਨ੍ਹਾਂ ਹੀ ਭਰੋਸਾ ਸੀ ਤਾਂ ਪਹਿਲਾਂ ਹੀ ਨੱਥ ਚੂੜਾ ਕਰ ਦਿੰਦੇ ਭੇਟ-ਮੰਤਰੀ
ਇਸ ਮੌਕੇ ਪ੍ਰਨੀਤ ਕੌਰ 'ਤੇ ਟਿੱਪਣੀ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇੰਨਾ ਵਿਸ਼ਵਾਸ ਹੁੰਦਾ ਤਾਂ ਉਹ 2 ਦਿਨ ਪਹਿਲਾਂ ਜਾ ਕੇ ਨੱਥ ਤੇ ਚੂੜਾ ਘੱਗਰ ਪਾ ਦਿੰਦੇ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਲੋਕਾਂ ਨੂੰ ਜ਼ਿਆਦਾ ਦੇਰ ਮੂਰਖ ਨਹੀਂ ਬਣਾ ਸਕਦੇ, ਲੋਕਾਂ ਨੇ ਉਨ੍ਹਾਂ ਨੂੰ ਖੁਦ ਜਵਾਬ ਦੇ ਦਿੱਤਾ ਹੈ।