ਪੜਚੋਲ ਕਰੋ

ਪੰਜਾਬ 'ਚ ਬਦਲੇ ਸਿਆਸੀ ਸਮੀਕਰਨ, 'ਮਿਸ਼ਨ 2022' ਲਈ ਉੱਭਰ ਰਿਹਾ ਨਵਾਂ ਸਿਆਸੀ ਮੰਚ

ਪੰਜਾਬ ਦੇ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਰਵਾਇਤੀ ਪਾਰਟੀਆਂ ਦੀ ਟੱਕਰ ਲਈ ਨਵਾਂ ਸਿਆਸੀ ਫਰੰਟ ਮਿਲ ਸਕਦਾ ਹੈ।

ਚੰਡੀਗੜ੍ਹ: ਪੰਜਾਬ ਦੇ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਰਵਾਇਤੀ ਪਾਰਟੀਆਂ ਦੀ ਟੱਕਰ ਲਈ ਨਵਾਂ ਸਿਆਸੀ ਫਰੰਟ ਮਿਲ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਫਰੰਟ ਵਿੱਚ ਪੰਜਾਬ ਦੀ ਸੱਤਾਧਿਰ ਕਾਂਗਰਸ, ਕੇਂਦਰ 'ਚ ਸੱਤਾਧਿਰ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਵਿਰੋਧੀ ਧਿਰਾਂ ਅਹਿਮ ਰੋਲ ਨਿਭਾਅ ਸਕਦੀਆਂ ਹਨ। ਹਾਲ ਦੀ ਘੜੀ ਇਸ ਦੇ ਸੰਕੇਤ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਤੇ ਬਸਪਾ ਦੇ ਏਕੇ ਦੀ ਚਰਚਾ ਤੋਂ ਮਿਲ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਸਭ ਤੋਂ ਵੱਧ ਲਾਹਾ ਆਮ ਆਦਮੀ ਪਾਰਟੀ ਨੂੰ ਹੀ ਮਿਲਦਾ ਨਜ਼ਰ ਆ ਰਿਹਾ ਹੈ। ਇਸ ਲਈ ਹੋਰ ਸਿਆਸੀ ਧਿਰਾਂ ਵੀ ਇਸ ਦਾ ਫਾਇਦਾ ਲੈ ਕੇ ਪੰਜਾਬ ਵਿੱਚ ਨਵੀਂ ਧਿਰ ਉਸਾਰਨਾ ਚਾਹੁੰਦੀਆਂ ਹਨ। ਪਤਾ ਲੱਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਦੋ ਰਾਜ ਸਭਾ ਮੈਂਬਰਾਂ ਨੇ ਅਹਿਮ ਮੀਟਿੰਗ ਕੀਤੀ ਹੈ। ਢੀਂਡਸਾ ਨੇ ਖੁਦ ਇਸ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਇਸ ਨੂੰ ਹੀ ਪੰਜਾਬ ਵਿੱਚ ਤੀਜੇ ਬਦਲ ਦਾ ਮੁੱਢ ਸਮਝਿਆ ਜਾ ਰਿਹਾ ਹੈ। ਇਹ ਵੀ ਚਰਚਾ ਹੈ ਕਿ ਹੋਰ ਧਿਰਾਂ ਨੂੰ ਵੀ ਇਸ ਮੰਚ ਉੱਪਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਢੀਂਡਸਾ ਦਾ ਕਹਿਣਾ ਹੈ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਹੋਰ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਇਸ ਵਿੱਚ ਹੋਰ ਪੰਥਕ ਧਿਰਾਂ ਵੀ ਸ਼ਾਮਲ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਬਸਪਾ ਇਸ ਫਰੰਟ ਦਾ ਹਿੱਸਾ ਬਣ ਸਕਦੀ ਹੈ। ਦਰਅਸਲ ਕਿਸਾਨੀ ਅੰਦੋਲਨ ਕਾਰਨ ਪੰਜਾਬ ਦੇ ਨੌਜਵਾਨਾਂ ਅੰਦਰ ਨਵੀਂ ਚੇਤਨਾ ਪੈਦਾ ਹੋ ਰਹੀ ਹੈ। ਅਜਿਹੇ ਵਿੱਚ ਨਵੇਂ ਸਿਆਸੀ ਮੰਚ ਦੀ ਚਰਚਾ ਵੀ ਸ਼ੁਰੂ ਹੋਈ ਹੈ। ਇਸ ਵੇਲੇ ਨੌਜਵਾਨੀ ਨੂੰ ਨਾਲ ਲੈ ਕੇ ਚੱਲਣ ਵਾਲਾ ਕੋਈ ਮੰਚ ਦਿਖਾਈ ਨਹੀਂ ਦੇ ਰਿਹਾ। ਪੰਥਕ ਧਿਰਾਂ ਵਿੱਚੋਂ ਕਿਸਾਨ ਅੰਦੋਲਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਤਰ੍ਹਾਂ ਨਾਲ ਹਾਸ਼ੀਏ ’ਤੇ ਧੱਕ ਦਿੱਤਾ ਹੈ। ਬੀਜੇਪੀ ਪ੍ਰਤੀ ਲੋਕਾਂ ਵਿੱਚ ਵੱਡਾ ਰੋਸ ਹੈ। ਪੰਜਾਬ ਦੀ ਸੱਤਾਧਿਰ ਕਾਂਗਰਸ ਤੋਂ ਵੀ ਨੌਜਵਾਨ ਖੁਸ਼ ਨਹੀਂ। ਅਜਿਹੇ ਵਿੱਚ ਨਵੀਂ ਸਿਆਸੀ ਧਿਰ ਦੀ ਤਲਾਸ਼ ਹੈ। ਦੂਜੇ ਪਾਸੇ ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਕਿਸਾਨ ਅੰਦੋਲਨ ਵਿੱਚ ਉਸ ਨੂੰ ਕਾਫੀ ਲਾਹਾ ਮਿਲਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਜਿਸ ਤਰੀਕੇ ਨਾਲ ਮੋਦੀ ਸਰਕਾਰ ਤੋਂ ਬਾਗੀ ਹੋ ਕੇ ਕਿਸਾਨਾਂ ਦਾ ਪੱਖ ਪੂਰਿਆ, ਉਸ ਨੇ ਪੰਜਾਬੀਆਂ ਦੇ ਦਿਲਾਂ ਉੱਪਰ ਚੰਗੀ ਛਾਪ ਛੱਡੀ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਸ ਵੇਲੇ ਪੰਜਾਬ ਵਿੱਚ ਖਿੰਡੀ ਹੋਈ ਆਮ ਆਦਮੀ ਪਾਰਟੀ ਮੁੜ ਉੱਭਰ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget