ਸੁਖਬੀਰ ਬਾਦਲ ਦੀ ਵੱਡੀ ਧੀ ਦੀ Reception ਪਾਰਟੀ 'ਚ ਪਹੁੰਚੇ ਰਾਜਨੀਤੀ ਦੇ ਦਿੱਗਜ਼, ਉਪ-ਰਾਸ਼ਟਰਪਤੀ ਸਣੇ ਰਾਜਪਾਲ ਤੋਂ ਲੈ ਕੇ ਪੰਜਾਬੀ ਕਲਾਕਾਰ ਵੱਲੋਂ ਲਗਾਈ ਗਈ ਹਾਜ਼ਰੀ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਅਤੇ ਤੇਜਵੀਰ ਸਿੰਘ ਤੂਰ ਦੀ ਰਿਸੈਪਸ਼ਨ ਪਾਰਟੀ ਸੋਮਵਾਰ ਨੂੰ ਨਵੀਂ ਚੰਡੀਗੜ੍ਹ ਵਿੱਚ ਹੋਈ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਅਤੇ ਤੇਜਵੀਰ ਸਿੰਘ ਤੂਰ ਦੀ ਰਿਸੈਪਸ਼ਨ ਪਾਰਟੀ ਸੋਮਵਾਰ ਨੂੰ ਨਵੀਂ ਚੰਡੀਗੜ੍ਹ ਵਿੱਚ ਹੋਈ। ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਦਿੱਗਜ਼ ਆਗੂ ਸ਼ਾਮਲ ਹੋਏ।
ਇਸ ਰਿਸੈਪਸ਼ਨ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਜੰਮੂ-ਕਸ਼ਮੀਰ ਤੇ ਹੋਰ ਰਾਜਾਂ ਤੋਂ ਕਈ ਸਿਆਸੀ ਹਸਤੀਆਂ ਨੇ ਹਾਜ਼ਰੀ ਭਰੀ। ਉਪ-ਰਾਸ਼ਟਰਪਤੀ ਜਗਦੀਪ ਧਨਖੜ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮੌਜੂਦਾ ਮੁੱਖ ਮੰਤਰੀ ਉਮਰ ਅਬਦੁੱਲਾ, ਪੰਜਾਬ BJP ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਮੰਤਰੀ ਅਨਿਲ ਵਿਜ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸਮੇਤ ਕਈ ਨਾਮੀ-ਗਿਰਾਮੀ ਵਿਅਕਤੀ ਇਸ ਰਿਸੈਪਸ਼ਨ ਵਿੱਚ ਪਹੁੰਚੇ।
ਇਸ ਤੋਂ ਇਲਾਵਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਗਿੱਪੀ ਗਰੇਵਾਲ, ਅਦਾਕਾਰ ਗੁਰਪ੍ਰੀਤ ਘੁੱਗੀ, ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਕਈ ਹੋਰ ਮਸ਼ਹੂਰ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਈਆਂ।
ਸੁਖਬੀਰ ਬਾਦਲ ਰਿਸੈਪਸ਼ਨ ਪਾਰਟੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਨਜ਼ਰ ਆਏ। ਇਸ ਤੋਂ ਪਹਿਲਾਂ ਵਿਆਹ ਦੇ ਮੌਕੇ 'ਤੇ ਕੇਂਦਰੀ ਮੰਤਰੀ ਨਿਤਿਨ ਗੜਕਰੀ, ਪੀਊਸ਼ ਗੋਇਲ ਸਮੇਤ ਭਾਜਪਾ ਦੇ ਕਈ ਵੱਡੇ ਚਹਿਰੇ ਸ਼ਾਮਿਲ ਹੋਏ ਸਨ।
ਦੱਸ ਦੇਈਏ ਕਿ SAD ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ 12 ਫਰਵਰੀ ਨੂੰ ਤੇਜਵੀਰ ਸਿੰਘ ਨਾਲ ਹੋਇਆ ਸੀ। ਵਿਆਹ ਦੇ ਬਾਅਦ ਸੋਮਵਾਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਨਿੱਜੀ ਫਾਰਮ ਹਾਊਸ ਵਿੱਚ ਆਯੋਜਿਤ ਰਿਸੈਪਸ਼ਨ ਪਾਰਟੀ ਵਿੱਚ ਵੱਡੇ ਰਾਜਨੀਤਿਕ ਨੇਤਾ, ਪੰਜਾਬੀ ਕਲਾਕਾਰ ਅਤੇ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇੱਕ ਦਿਨ ਪਹਿਲਾਂ ਐਤਵਾਰ ਨੂੰ ਸੁਖਬੀਰ ਬਾਦਲ ਦੇ ਆਵਾਸ ਤੇ ਪਹੁੰਚੇ ਸਨ। ਉਥੇ ਉਨ੍ਹਾਂ ਨੇ ਨਵ ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ ਸੀ।
ਸੁਖਬੀਰ ਬਾਦਲ ਦੀ ਧੀ ਦਾ ਵਿਆਹ 12 ਫਰਵਰੀ ਨੂੰ ਦਿੱਲੀ ਦੇ ਮਹਰੌਲੀ ਸਥਿਤ ਫਾਰਮ ਹਾਊਸ ਵਿੱਚ ਹੋਈ ਸੀ। ਵਿਆਹ ਦੇ ਦਿਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਨਿਤਿਨ ਗੜਕਰੀ, ਪੀਊਸ਼ ਗੋਇਲ ਅਤੇ ਅਨੁਪ੍ਰੀਆ ਪਟੇਲ, ਅਨੁਰਾਗ ਠਾਕੁਰ ਅਤੇ ਰਵਿਸ਼ੰਕਰ ਪ੍ਰਸਾਦ, ਸਮਾਜਵਾਦੀ ਪਾਰਟੀ ਦੇ ਅਧਿਆਕਸ਼ ਅਖਿਲੇਸ਼ ਯਾਦਵ, ਡੇਰਾ ਬਿਆਸ ਦੇ ਪ੍ਰਮੁੱਖ ਗੁਰਿੰਦਰ ਸਿੰਘ ਢਿੱਲੋਂ, ਆਧਿਆਤਮਿਕ ਗੁਰੂ ਸ਼੍ਰੀਸ਼ਰੀ ਰਵਿਸ਼ੰਕਰ, ਪਟਿਆਲਾ ਦੀ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ, ਅਭੈ ਸਿੰਘ ਚੌਟਾਲਾ ਅਤੇ ਨਰੇਸ਼ ਗੁਜਰਾਲ ਸ਼ਾਮਿਲ ਹੋਏ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
