Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ ਵਿੱਚ ਆਗਾਮੀ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅਕਾਲੀ ਦਲ-ਵਾਰਿਸ ਪੰਜਾਬ ਨੂੰ ਉਸ...

Punjab News: ਪੰਜਾਬ ਵਿੱਚ ਆਗਾਮੀ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅਕਾਲੀ ਦਲ-ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਸਮੇਤ ਰਾਜਾਸਾਂਸੀ ਹਲਕੇ ਨਾਲ ਸਬੰਧਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਵਿੱਚ ਹੋਈਆਂ ਇਨ੍ਹਾਂ ਨਵੀਆਂ ਸ਼ਮੂਲੀਅਤਾਂ ਨੂੰ ਰਾਜਾਸਾਂਸੀ ਹਲਕੇ ਵਿੱਚ ਪਾਰਟੀ ਲਈ ਇੱਕ ਅਹਿਮ ਸਿਆਸੀ ਵਾਧੇ ਵਜੋਂ ਦੇਖਿਆ ਜਾ ਰਿਹਾ ਹੈ।
'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ਵਿੱਚ ਐਂਟਰੀ
ਸਾਲ 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਰਾਜਾਸਾਂਸੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਜਗਜੋਤ ਸਿੰਘ ਖਾਲਸਾ ਅਕਾਲੀ ਦਲ-ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ।
ਰਾਜਾਸਾਂਸੀ ਦੇ ਦਿਲਬਾਗ ਸਿੰਘ ਕੋਹਾਲੀ ਨੇ ਵੀ ਪਾਰਟੀ ਜੁਆਇਨ ਕਰ ਲਈ ਹੈ, ਜਿਨ੍ਹਾਂ ਨੇ ਲਗਭਗ 14 ਸਾਲ ਤੱਕ ਆਮ ਆਦਮੀ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।
ਪ੍ਰਸ਼ਾਸਨਿਕ ਅਤੇ ਸਥਾਨਕ ਆਗੂਆਂ ਨੇ ਵੀ ਫੜਿਆ ਪਾਰਟੀ ਦਾ ਪੱਲਾ
ਰਿਟਾਇਰਡ ਪੀ.ਸੀ.ਐੱਸ. (PCS) ਅਧਿਕਾਰੀ ਅਤੇ ਸਾਬਕਾ ਐੱਸ.ਡੀ.ਐੱਮ. (SDM) ਮਨਜੀਤ ਸਿੰਘ ਰਾਜਲਾ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
ਇਸ ਤੋਂ ਇਲਾਵਾ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਲਖਬੀਰ ਸਿੰਘ ਥਾਬਲਾ ਵੀ ਅਕਾਲੀ ਦਲ-ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















