Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹੜਕੰਪ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ 'ਚ ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਰੇਡ ਦੌਰਾਨ...

Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹੜਕੰਪ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ 'ਚ ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਰੇਡ ਦੌਰਾਨ ਗ੍ਰਿਫ਼ਤਾਰ ਕੀਤਾ। ਸ਼ਨੀਵਾਰ ਸਵੇਰੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਕੋਠੀ 'ਤੇ ਈ. ਡੀ. ਦੀਆਂ 15 ਗੱਡੀਆਂ ਨੇ ਛਾਪੇਮਾਰੀ ਕੀਤੀ। ਲਗਭਗ 10 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਸ਼ਾਮ ਲਗਭਗ 5 ਵਜੇ ਈ. ਡੀ. ਦੀ ਟੀਮ ਉਨ੍ਹਾਂ ਨੂੰ ਦਿੱਲੀ ਲੈ ਗਈ, ਜਿੱਥੇ ਅਗਲੇਰੀ ਜਾਂਚ ਕੀਤੀ ਜਾਵੇਗੀ।
ਜਾਣੋ ਪੂਰਾ ਮਾਮਲਾ?
ਈ. ਡੀ. ਵੱਲੋਂ ਕੀਤੀ ਗਏ ਖੁਲਾਸਿਆਂ ਮੁਤਾਬਕ ਸੰਜੀਵ ਅਰੋੜਾ 'ਤੇ ਆਪਣੀਆਂ ਫਰਮਾਂ ਰਾਹੀਂ ਮੋਬਾਈਲ ਫੋਨਾਂ ਦੀ ਲਗਭਗ 157.12 ਕਰੋੜ ਰੁਪਏ ਦੀ ਫਰਜ਼ੀ ਵਿਕਰੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਫਰਜ਼ੀ ਐਕਸਪੋਰਟ ਵਿਖਾਉਣ ਦੇ ਦੋਸ਼ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਦੁਬਈ ਤੋਂ ਭਾਰਤ 'ਚ ਗੈਰ-ਕਾਨੂੰਨੀ ਪੈਸੇ ਦੀ 'ਰਾਊਂਡ-ਟ੍ਰਿਪਿੰਗ' ਲਈ ਇਨ੍ਹਾਂ ਫਰਜ਼ੀ ਐਕਸਪੋਰਟਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਫਰਜ਼ੀ ਜੀ. ਐੱਸ. ਟੀ. ਬਿੱਲਾਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾ ਕੇ ਨਿੱਜੀ ਲਾਭ ਕਮਾਇਆ ਗਿਆ।
ਈ. ਡੀ ਨੇ ਜਾਇਦਾਦਾਂ ਕੀਤੀਆਂ ਜ਼ਬਤ
ਇਸ ਮਾਮਲੇ 'ਚ ਈ. ਡੀ. ਨੇ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਸੰਜੀਵ ਅਰੋੜਾ ਨਾਲ ਜੁੜੀਆਂ ਸੰਸਥਾਵਾਂ ਦੇ ਬੈਂਕ ਖਾਤਿਆਂ, ਡੀਮੈਟ ਹੋਲਡਿੰਗਜ਼ ਅਤੇ ਲੁਧਿਆਣਾ, ਮੋਹਾਲੀ ਅਤੇ ਗੁਰੂਗ੍ਰਾਮ 'ਚ ਸਥਿਤ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਜ਼ਬਤ ਕਰ ਲਿਆ ਹੈ। ਇਹ ਕਾਰਵਾਈ ਫੇਮਾ (FEMA) ਅਤੇ ਇਨਕਮ ਟੈਕਸ ਐਕਟ ਦੀਆਂ ਧਾਰਾਵਾਂ ਤਹਿਤ ਕੀਤੀ ਗਈ ਹੈ। ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਸਿਆਸੀ ਮਾਹੌਲ ਗਰਮਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ, ਜਿੱਥੇ ਉਨ੍ਹਾਂ 'ਤੇ ਸੱਟੇਬਾਜ਼ੀ ਸੰਚਾਲਕਾਂ ਨੂੰ ਸੁਰੱਖਿਆ ਦੇਣ ਅਤੇ ਮਨੀ ਲਾਂਡਰਿੰਗ 'ਚ ਮਦਦ ਕਰਨ ਦੇ ਸ਼ੱਕ ਜਤਾਏ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ






















