Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਦਾ ਵੱਡਾ ਫੈਸਲਾ; ਚੁਣਾਵੀ ਮੈਦਾਨ 'ਚ ਇਹ ਚਿਹਰੇ...
Punjab Congress on Municipal Elections: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ। ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਦਰਅਸਲ...

Punjab Congress on Municipal Elections: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ। ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਦਰਅਸਲ, ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ, ਜਦੋਂ ਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ।
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਣਗੀਆਂ ਚੋਣਾਂ
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਥਾਨਕ ਚੋਣਾਂ ਲਈ ਨਾਮਜ਼ਦਗੀਆਂ 13 ਤੋਂ 16 ਮਈ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਦੋਂ ਕਿ ਵੋਟਾਂ 26 ਮਈ ਨੂੰ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਲਈ ਵੀ ਰਣਨੀਤੀ ਤਿਆਰ ਕਰ ਲਈ ਹੈ।

ਪੰਜਾਬ ਕਾਂਗਰਸ ਨੇ ਆਬਜ਼ਰਵਰਾਂਦੀ ਲਿਸਟ ਜਾਰੀ ਕੀਤੀ
ਉਧਰ, ਚੋਣਾਂ ਦੇ ਐਲਾਨ ਪਿੱਛੋਂ ਸਿਆਸੀ ਪਾਰਟੀਆਂ ਵੀ ਮੈਦਾਨ ਵਿਚ ਨਿੱਤਰ ਆਈਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਊਂਸੀਪਲ ਕਾਰਪੋਰੇਸ਼ਨ ਅਤੇ ਕੌਂਸਲ, ਨਗਰ ਨਿਗਮ ਪੰਚਾਇਤੀ ਚੋਣਾਂ ਸਬੰਧੀ ਆਬਜ਼ਰਵਰਾਂਦੀ ਸੂਚੀ ਜਾਰੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ



















