ਪੜਚੋਲ ਕਰੋ

ਸੱਜਣ ਨੂੰ ਸਜ਼ਾ ਮਗਰੋਂ ਕੀ ਬੋਲੇ ਪੰਜਾਬ ਦੇ ਸਿਆਸੀ ਲੀਡਰ?

ਚੰਡੀਗੜ੍ਹ: 1984 ਸਿੱਖ ਕਤਲੇਆਮ ਦੇ 34 ਸਾਲਾਂ ਬਾਅਦ ਅੱਜ ਦਿੱਲੀ ਹਾਈਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਫੈਸਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸੱਜਣ ਨੂੰ ਮਿਲੀ ਸਜ਼ਾ ਬਾਅਦ ਹੁਣ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਬੱਝੀ ਹੈ ਪਰ ਅਜੇ ਵੀ ਇਨਸਾਫ ਅਧੂਰਾ ਹੈ। ਉਨ੍ਹਾਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਲੌਂਗੋਵਾਲ ਨੇ ਕਿਹਾ ਕਿ ਕਤਲੇਆਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਨਾਥ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕਾਂਗਰਸ ਹਮੇਸ਼ਾ ਹੀ ਸਿੱਖਾਂ ਖਿਲਾਫ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਬੀਜੇਪੀ ਦੇ ਗੁਣ ਗਾਉਂਦਿਆਂ ਉਨ੍ਹਾਂ ਕਿਹਾ ਕਿ ਅੱਜ ਮੋਦੀ ਦੇ ਰਾਜ ਵਿੱਚ ਸਿੱਖਾਂ ਨੂੰ ਇਨਸਾਫ਼ ਮਿਲਿਆ ਹੈ। ਇਸੇ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਏ। ਇਸੇ ਸਬੰਧੀ ਅਕਾਲੀ ਲੀਡਰ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ। ਕੇਂਦਰ ਦੀ ਮੋਦੀ ਸਰਕਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਣਾਈ ਸਿਟ ਦੀ ਵਜ੍ਹਾ ਕਰਕੇ ਹੀ ਇਹ ਨਤੀਜਾ ਸਾਹਮਣੇ ਆਇਆ ਹੈ। ਇਸ ਫੈਸਲੇ ਨਾਲ ਲੋਕਾਂ ਨੂੰ ਕਾਫੀ ਖ਼ੁਸ਼ੀ ਤੇ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਹੀ ਬੰਦ ਪਏ ਕੇਸ ਖੁੱਲ੍ਹਵਾਏ ਹਨ। ਉਨ੍ਹਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਐਚਐਸ ਫੂਲਕਾ ਨੇ ਇਸੇ ਕੇਸ ਕਰਕੇ ਵਿਰੋਧੀ ਧਿਰ ਦੇ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਸੰਘਰਸ਼ ਜਾਰੀ ਰੱਖਿਆ। ਉਨ੍ਹਾਂ ਕਿਹਾ ਅਦਾਲਤ ਨੇ ਬਹੁਤ ਵਧੀਆ ਫੈਸਲਾ ਸੁਣਾਇਆ। ਇਸ ਨਾਲ ਕਾਨੂੰਨ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਵਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਇਸ ਕੇਸ ਵਿੱਚ ਆਪਣੇ ਕਿਸੇ ਵੀ ਲੀਡਰ ਦੀ ਸ਼ਮੂਲੀਅਤ ਤੋਂ ਇਨਕਾਰ ਕਰਦੀ ਸੀ ਪਰ ਹੁਣ ਸਭ ਕੁਝ ਸਾਹਮਣੇ ਆ ਗਿਆ ਹੈ ਤੇ ਇਸ ਲਈ ਕਾਂਗਰਸ ਨੂੰ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget