Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ , ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Beant Singh Statue Controversy : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ
Beant Singh Statue Controversy : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਪਰਗਟ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਇਹ ਮਾਮਲਾ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਲੱਗੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਬੁੱਤਾਂ ਨਾਲ ਜੁੜਿਆ ਹੋਇਆ ਹੈ।
ਬਿੱਟੂ ਨੇ ਕਿਹਾ ਕਿ ਜੇਕਰ ਪਰਗਟ ਸਿੰਘ ਨੂੰ ਸਰਦਾਰ ਬੇਅੰਤ ਸਿੰਘ ਦੇ ਬੁੱਤ ਤੋਂ ਕੋਈ ਇਤਰਾਜ਼ ਹੈ ਤਾਂ ਉਹ ਸਪੱਸ਼ਟ ਦੱਸ ਦੇਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੂਰੇ ਮਾਣ-ਸਨਮਾਨ ਨਾਲ ਬੁੱਤ ਨੂੰ ਉੱਥੋਂ ਹਟਾ ਕੇ ਸੈਕਟਰ-42, ਚੰਡੀਗੜ੍ਹ ਵਿੱਚ ਸਥਿਤ ਬੇਅੰਤ ਸਿੰਘ ਦੀ ਸਮਾਧ ’ਤੇ ਸਥਾਪਤ ਕਰ ਦੇਵੇਗਾ।
ਬਿੱਟੂ ਨੇ ਪਰਗਟ ਸਿੰਘ ’ਤੇ ਚੁੱਕੇ ਸਵਾਲ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਦੋਂ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਤਾਂ ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਅਤੇ ਵੀਡੀਓਜ਼ ਵਿੱਚ ਦੇਖਿਆ ਗਿਆ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ’ਤੇ ਹਾਰ ਅਤੇ ਫੁੱਲ ਚੜ੍ਹਾਏ, ਪਰ ਇੰਦਰਾ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤਾਂ ’ਤੇ ਹਾਰ ਨਹੀਂ ਚੜ੍ਹਾਇਆ।
ਬਿੱਟੂ ਨੇ ਕਿਹਾ ਕਿ ਭਾਵੇਂ ਉਨ੍ਹਾਂ ਦਾ ਹੁਣ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ, ਪਰ ਉਹ ਇਹ ਸਵਾਲ ਜ਼ਰੂਰ ਚੁੱਕਣਾ ਚਾਹੁੰਦੇ ਹਨ ਕਿ ਕਾਂਗਰਸ ਦੀ ਆਪਣੇ ਹੀ ਆਗੂਆਂ ਪ੍ਰਤੀ ਸੋਚ ਕਿਉਂ ਬਦਲ ਰਹੀ ਹੈ।
ਬੇਅੰਤ ਸਿੰਘ ਦੀ ਕੁਰਬਾਨੀ ਨੂੰ ਕੀਤਾ ਯਾਦ
ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਕਰਨ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਦੀ ਕੁਰਬਾਨੀ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ, ਸਗੋਂ ਪੂਰੇ ਪੰਜਾਬ ਦੇ ਲੋਕਾਂ ਲਈ ਸੀ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦੀ ਵਿਰਾਸਤ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ


















