Punjab News: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ਤੋਂ ਬਾਅਦ ਸੂਬੇ ਦੀ ਰਾਜਨੀਤੀ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ 'ਤੇ ਸਿੱਧੇ ਤੌਰ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਹੁਣ ਫੇਲ੍ਹ ਹੋ ਗਿਆ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇ ਅਜਿਹਾ ਕਰਨਾ ਹੈ ਤਾਂ ਸਰਕਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਤੋਂ ਅਸਤੀਫਾ ਲੈਣਾ ਚਾਹੀਦਾ ਹੈ ਤੇ ਉਸ ਦੀ ਥਾਂ ਸਿਸੋਦੀਆ ਨੂੰ ਸਿੱਖਿਆ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।


ਦਰਅਸਲ, ਦਿੱਲੀ ਚੋਣ ਨਤੀਜੇ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਪੰਜਾਬ ਦੌਰੇ 'ਤੇ ਆਏ ਸਨ। ਇਸ ਦੌਰਾਨ ਮਨੀਸ਼ ਸਿਸੋਦੀਆ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਸਕੂਲਾਂ ਵਿੱਚ ਵੀ ਦੇਖਿਆ ਗਿਆ। ਉਨ੍ਹਾਂ ਦੀ ਫੇਰੀ 'ਤੇ ਪਹਿਲਾ ਇਤਰਾਜ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਉਠਾਇਆ ਸੀ। 


ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀ ਕਿਹਾ ?


ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ (Raja Warring) ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕਾਂ ਨੇ ਤੁਹਾਨੂੰ ਰੱਦ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇੱਥੇ ਹਨ। ਸਿਸੋਦੀਆ ਕਮਰੇ ਵਿੱਚ ਬੈਠ ਕੇ ਉਨ੍ਹਾਂ ਨੂੰ ਆਪਣੀ ਸਲਾਹ ਦੇ ਸਕਦੇ ਹਨ। ਤੁਸੀਂ ਉਨ੍ਹਾਂ ਦੀ ਨੀਤੀ ਦੇਖ ਸਕਦੇ ਹੋ। ਇੱਥੇ ਸਮੱਸਿਆ ਇਹ ਹੈ ਕਿ ਜਦੋਂ ਤੁਸੀਂ ਪੰਜਾਬ ਦੇ ਮੰਤਰੀ ਦੀ ਬਜਾਏ ਸਕੂਲਾਂ ਦਾ ਦੌਰਾ ਕਰਦੇ ਹੋ, ਤਾਂ ਪੰਜਾਬ ਦੇ ਮੰਤਰੀ ਦੀ ਕੀ ਕੀਮਤ ਹੋਵੇਗੀ।






ਅਜਿਹੀ ਸਥਿਤੀ ਵਿੱਚ ਇੱਕ ਗੱਲ ਇਹ ਹੈ ਕਿ ਤੁਸੀਂ ਹਰਜੋਤ ਸਿੰਘ ਬੈਂਸ ਤੋਂ ਅਸਤੀਫਾ ਲੈ ਲਓ। ਸਿਸੋਦੀਆ ਨੂੰ ਸਿੱਖਿਆ ਮੰਤਰੀ ਬਣਾਓ। ਛੇ ਮਹੀਨਿਆਂ ਵਿੱਚ ਕਿਤੇ ਤੋਂ ਚੋਣ ਲੜਾ ਕੇ ਉਸਨੂੰ ਸਥਾਈ ਮੰਤਰੀ ਬਣਾ ਦਿਓ। 


17 ਮਹੀਨੇ ਜੇਲ੍ਹ ਕੱਟ ਚੁੱਕੇ ਨੇ ਮਨੀਸ਼ ਸਿਸੋਦੀਆ


ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਵਿੱਚ ਰਹੇ ਸਨ। ਸਿਸੋਦੀਆ 17 ਮਹੀਨਿਆਂ ਬਾਅਦ 9 ਅਗਸਤ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਤੇ ਈਡੀ ਨੇ 9 ਮਾਰਚ 2023 ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਸਿਸੋਦੀਆ ਨੇ 28 ਫਰਵਰੀ 2023 ਨੂੰ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ।