ਚੰਡੀਗੜ੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਅਧਿਕਾਰਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਜੰਗ ਛਿੜ ਗਈ ਹੈ। ਆਮ ਆਦਮੀ ਪਾਰਟੀ (ਆਪ) ਨੇ ਇਸ ਮੁੱਦੇ 'ਤੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਦਾ ਹੱਕ ਖੋਹ ਰਹੀ ਹੈ। ਦੂਜੇ ਪਾਸੇ ਸੁਖਬੀਰ ਬਾਦਲ ਨੇ ਆਪ 'ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਤੁਸੀਂ ਪੰਜਾਬੀਆਂ ਨਾਲ ਧੋਖਾ ਨਾ ਕਰੋ। ਇਸ ਦੇ ਨਾਲ ਹੀ ਭਾਜਪਾ ਇਸ ਮੁੱਦੇ ਨੂੰ ਬੇਲੋੜਾ ਦੱਸ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ, "ਆਮ ਆਦਮੀ ਪਾਰਟੀ BBMB ਮੁੱਦੇ 'ਤੇ ਪਾਖੰਡ ਕਰ ਰਹੀ ਹੈ। ਜੇਕਰ ਉਹ ਗੰਭੀਰ ਹਨ ਤਾਂ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਦਰਿਆਵਾਂ ਦਾ ਪਾਣੀ ਦਿੱਲੀ ਲਿਜਾਣ ਤੋਂ ਰੋਕਣ ਲਈ ਕਹਿਣ। ਇਸ ਦੇ ਨਾਲ ਹੀ ਰਿਪੇਰੀਅਨ ਸਿਧਾਂਤ ਤਹਿਤ ਹਰਿਆਣਾ ਤੇ ਰਾਜਸਥਾਨ ਵਿਰੁੱਧ ਪੰਜਾਬ ਦਾ ਸਮਰਥਨ ਕਰੇ। ਜੇਕਰ ਅਜਿਹਾ ਨਹੀਂ ਕਰ ਸਕਦੇ ਤਾਂ ਪੰਜਾਬੀਆਂ ਨਾਲ ਅਜਿਹਾ ਧੋਖਾ ਕਰਨਾ ਬੰਦ ਕਰੋ।" ਇਸ ਮੁੱਦੇ 'ਤੇ ਕਾਂਗਰਸੀ ਆਗੂ ਰਾਣਾ ਕੇਪੀ ਨੇ ਕਿਹਾ ਕਿ ਭਾਖੜਾ ਬਿਆਸ ਦਾ ਪ੍ਰਾਜੈਕਟ 1948 ਵਿੱਚ ਸ਼ੁਰੂ ਹੋਇਆ ਸੀ। 1963 ਵਿੱਚ ਪੂਰਾ ਹੋਇਆ। ਅਸਲ ਵਿੱਚ ਇਹ ਪ੍ਰੋਜੈਕਟ ਪੰਜਾਬ ਅਤੇ ਰਾਜਸਥਾਨ ਦਾ ਸੀ।1966 'ਚ ਜਦੋਂ ਪੰਜਾਬ ਦਾ ਪੁਨਰਗਠਨ ਹੋਇਆ ਤਾਂ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਇਸ ਦੇ ਭਾਈਵਾਲ ਬਣੇ।1976 ਵਿੱਚ, ਜਦੋਂ ਬਿਆਸ ਦਾ ਪਾਣੀ ਸਤਲੁਜ ਵਿੱਚ ਪਾਇਆ ਗਿਆ, ਤਾਂ ਇਸ ਦਾ ਨਾਮ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਰੱਖਿਆ ਗਿਆ। ਪੰਜਾਬ ਦਾ ਮੈਂਬਰ ਬੋਰਡ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਕਰਦਾ ਹੈ। ਸਾਨੂੰ ਇੱਥੋਂ ਪਾਣੀ, ਬਿਜਲੀ ਮਿਲਦੀ ਹੈ ਅਤੇ ਹਜ਼ਾਰਾਂ ਮਜ਼ਦੂਰ ਇੱਥੇ ਕੰਮ ਕਰਦੇ ਹਨ। 23 ਫਰਵਰੀ 2022 ਨੂੰ ਕੇਂਦਰ ਸਰਕਾਰ ਨੇ ਕਾਨੂੰਨ ਵਿੱਚ ਬਦਲਾਅ ਕੀਤਾ ਕਿ ਮੈਂਬਰ ਕਿਸੇ ਵੀ ਰਾਜ ਤੋਂ ਹੋ ਸਕਦੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ