ਕੈਨੇਡਾ ਤੇ ਭਾਰਤ ਦਰਮਿਆਨ ਵਿਗੜੇ ਰਿਸ਼ਤਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਕਾਂਗਰਸ, ਭਾਜਪਾ, ਅਕਾਲੀ ਦਲ ਆਹਮੋ ਸਾਹਮਣੇ ਹੋ ਗਏ ਹਨ।  ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪਾਰਟੀ ਪੰਜਾਬ ਤੋਂ ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕੇਂਦਰੀ ਵਿਦੇਸ਼ ਮੰਤਰਾਲਾ ਨੂੰ ਅਪੀਲ ਕਰੇਗੀ ਕਿ ਉਹ ਹੈਲਪਲਾਈਨ ਸਥਾਪਤ ਕਰੇ ਤਾਂ ਜੋ ਉਹ ਵਿਦਿਆਰਥੀ ਜਿਹੜੇ ਕੈਨੇਡਾ ਜਾਣ ਵਾਲੇ ਹਨ ਜਾਂ ਉਥੋਂ ਆਉਣ ਵਾਲੇ ਹਨ, ਦੇ ਮਸਲੇ ਹੱਲ ਹੋ ਸਕਣ।



ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿਚ ਪੰਜਾਬ ਭਾਜਪਾ ਪ੍ਰਧਾਨ ਜਾਖੜ ਨੇ ਕਿਹਾ, “ਉਨ੍ਹਾਂ ਨੂੰ ਆਪਣੀ ਛੋਟੀ ਸੋਚ ਇਕ ਪਾਸੇ ਰੱਖ ਦੇਣੀ ਚਾਹੀਦੀ ਹੈ। ਇਹ ਮਾਮਲਾ ਸੂਬੇ ਦਾ ਨਹੀਂ ਮੁਲਕ ਦਾ ਹੈ। 


ਰਾਜਾ ਵੜਿੰਗ ਨੇ ਬੀਤੇ ਦਿਨ ਕਿਹਾ ਸੀ ਕਿ - ਕਾਂਗਰਸ ਪਾਰਟੀ ਹਮੇਸ਼ਾ ਤੋਂ ਖਾਲਿਸਤਾਨ ਦਾ ਸਖ਼ਤ ਵਿਰੋਧ ਕਰਦੀ ਹੈ ਤੇ ਸਮੇਂ ਸਮੇਂ ਤੇ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਡੱਟ ਕੇ ਲੜਦੀ ਵੀ ਆਈ ਹੈ ਪਰ ਸ਼ੁੱਭਜੀਤ ਸਿੰਘ ਸ਼ੁੱਭ ਵਰਗੇ ਪੰਜਾਬ ਲਈ ਬੋਲਣ ਵਾਲੇ  ਨੌਜਵਾਨਾਂ ਤੇ ਬਿਨ੍ਹਾਂ ਕਾਰਨ ਦੇਸ਼ ਵਿਰੋਧੀ ਹੋਣ ਦਾ ਲੇਬਲ ਲਾਉਣਾ ਬੇਹੱਦ ਨਿੰਦਣਯੋਗ ਹੈ। ਸਾਨੂੰ ਪੰਜਾਬੀਆਂ ਨੂੰ ਦੇਸ਼ਪ੍ਰਸਤ ਹੋਣ ਦਾ ਸਬੂਤ ਦੇਣ ਦੀ ਕੋਈ ਲੋੜ ਨਹੀਂ ਹੈ। ਇਹ ਸਭ ਚੀਜ਼ਾਂ ਗਿਣੀ ਮਿੱਥੀ ਸਾਜ਼ਿਸ਼ ਤਹਿਤ ਕੀਤੀਆਂ ਜਾ ਰਹੀਆਂ ਹਨ। ਪੰਜਾਬੀਆਂ ਦੇ ਅਕਸ ਨੂੰ ਢਾਅ ਲਾਉਣ ਦੇ ਇਸ ਵਰਤਾਰੇ ਤੋਂ ਸਭ ਨੂੰ ਗੁਰੇਜ਼ ਕਰਨਾ ਚਾਹੀਦਾ ਹੈ।




ਦੂਜੇ ਪਾਸੇ ਕਾਂਗਰਸ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੀ ਕਿ ਅਕਾਲੀ ਦਲ ਨੇ ਲੋਕ ਸਭਾ ਦੇ ਸੈਸ਼ਨ ਵਿੱਚ ਇੱਕ ਵਾਰ ਵੀ ਇਸ ਮੁੱਦੇ 'ਤੇ ਗੱਲਬਾਤ ਨਹੀਂ ਕੀਤੀ। ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਛੋਟੇ ਛੋਟੇ ਮਾਮਲਿਆਂ 'ਤੇ ਬੋਲਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਨੇ ਵੱਡੇ ਮਸਲੇ 'ਤੇ ਕਿਉਂ ਨਹੀਂ ਬੋਲਦੇ, ਸੀਐਮ ਮਾਨ ਚੁੱਪ ਕਿਉਂ ਹੈ ? 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial