ਪੜਚੋਲ ਕਰੋ

ਬਾਬੇ ਨਾਨਕ ਦੇ ਨਾਂ 'ਤੇ ਸਿਆਸਤ, ਸ਼੍ਰੋਮਣੀ ਕਮੇਟੀ ਨੇ ਕਿਸ ਦੇ ਇਸ਼ਾਰੇ 'ਤੇ ਲਾਈ ਵੱਖਰੀ ਸਟੇਜ?

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਅੱਜ ਸ਼ੁਰੂ ਹੋ ਗਏ ਹਨ ਪਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਕਲੇਸ਼ ਜਾਰੀ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਇਲਜ਼ਾਮ ਲਾ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਕੋਈ ਪੁਖਤਾ ਇੰਤਜ਼ਾਮ ਨਹੀਂ ਕੀਤੇ ਤੇ ਸਾਰਾ ਜ਼ੋਰ ਸਟੇਜ਼ 'ਤੇ ਕਬਜ਼ੇ ਲਈ ਲਾਇਆ ਹੋਇਆ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਬਾਦਲਾਂ ਦੇ ਪੱਖ ’ਚ ਹੋ ਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਅੱਜ ਸ਼ੁਰੂ ਹੋ ਗਏ ਹਨ ਪਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਕਲੇਸ਼ ਜਾਰੀ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਇਲਜ਼ਾਮ ਲਾ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਕੋਈ ਪੁਖਤਾ ਇੰਤਜ਼ਾਮ ਨਹੀਂ ਕੀਤੇ ਤੇ ਸਾਰਾ ਜ਼ੋਰ ਸਟੇਜ਼ 'ਤੇ ਕਬਜ਼ੇ ਲਈ ਲਾਇਆ ਹੋਇਆ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਬਾਦਲਾਂ ਦੇ ਪੱਖ ’ਚ ਹੋ ਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਤੌਰ ’ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵੱਲੋਂ ਕਰਵਾਏ ਜਾਂਦੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ ’ਤੇ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ। ਕੈਪਟਨ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਤੇ ਅਜਿਹੇ ਹੋਰ ਇਤਿਹਾਸਕ ਧਾਰਮਿਕ ਸਮਾਗਮਾਂ ਨੂੰ ਸੂਬਾ ਸਰਕਾਰ ਵੱਲੋਂ ਮਨਾਇਆ ਗਿਆ ਸੀ। ਕੈਪਟਨ ਨੇ ਕਿਹਾ ਕਿ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਕਮੇਟੀ ਦੇ ਸਿੱਧੇ ਤੌਰ ’ਤੇ ਅਕਾਲੀਆਂ ਦੇ ਏਜੰਡੇ ਨੂੰ ਸਿਰੇ ਲਾਉਣ ਦੀ ਮਨਸ਼ਾ ਕਾਰਨ ਸਰਕਾਰ ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ। ਹੁਣ ਸ਼੍ਰੋਮਣੀ ਕਮੇਟੀ ਆਪਣੀ ਸਟੇਜ਼ ਲਾ ਰਹੀ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸੇ ਹੀ ਧਾਰਮਿਕ ਸਟੇਜ਼ ਉੱਪਰ ਆਉਣਗੇ। ਇਸ ਸਭ ਕਾਸੇ ਤੋਂ ਸਪਸ਼ਟ ਹੈ ਕਿ ਸਿਆਸੀ ਧਿਰਾਂ ਬਾਬੇ ਨਾਨਕ ਦੇ ਨਾਂ 'ਤੇ ਵੀ ਸਿਆਸਤ ਕਰਨ ਤੋਂ ਬਾਜ਼ ਨਹੀਂ ਆ ਰਹੀਆਂ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget