Punjab News:  ਪੰਜਾਬ 'ਚ ਐੱਸ. ਡੀ. ਆਰ. ਐੱਫ. ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ. ਡੀ. ਆਰ. ਐੱਫ.) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਕਿਹਾ ਕਿ ਹੁਣ ਬਿਹਤਰ ਹੋਵੇਗਾ ਕਿ ਤੁਸੀਂ ਪੰਜਾਬ ਨੂੰ ਗੁੰਮਰਾਹ ਕਰਨ ਲਈ ਰਾਜ ਦੇ ਲੋਕਾਂ ਤੋਂ ਮਾਫੀ ਮੰਗ ਲਵੋ ਅਤੇ ਇਸ ਰਕਮ ਦਾ ਢੁਕਵਾਂ ਇਸਤੇਮਾਲ ਲੋਕਾਂ ਨੂੰ ਰਾਹਤ ਦੇਣ ਤੇ ਕਰੋ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਥੇ ਲਿਖਿਆ, ਭਗਵੰਤ ਸਿੰਘ ਮਾਨ ਜੀ ਆਹ ਰਹੇ ਐਸ ਡੀ ਆਰ ਐਫ ਦੇ ਪੈਸੇ। ਇਹ ਕੈਗ ਦੀ ਰਿਪੋਰਟ ਹੈ ਜਿਸ ਵਿੱਚ ਬੜੀ ਸਪਸ਼ਟਤਾ ਨਾਲ ਦਰਜ ਹੈ ਕਿ ਪੰਜਾਬ ਕੋਲ 31 ਮਾਰਚ 2023 ਨੂੰ ਐਸਡੀ ਆਰ ਐਫ ਦੇ 9041.74 ਕਰੋੜ ਰੁਪਏ ਪਏ ਸਨ ਅਤੇ ਰਿਪੋਰਟ ਅਨੁਸਾਰ ਕੇਂਦਰ ਸਰਕਾਰ ਦੇ ਨਿਯਮਾਂ ਦਾ ਉਲੰਘਣ ਕਰਦਿਆਂ ਸੂਬਾ ਸਰਕਾਰ ਨੇ ਇਸ ਨੂੰ ਉਚਿਤ ਨਿਵੇਸ਼ ਵੀ ਨਹੀਂ ਕੀਤਾ ਸੀ

 ਇਸ ਤੋਂ ਬਾਅਦ ਵੀ ਸਾਲ 23 -24, 24-25 ਅਤੇ 25 -26 ਦੇ ਫੰਡ ਆਏ ਹਨ ਜਿਸ ਨੂੰ ਮਿਲਾ ਕੇ ਕੁੱਲ ਰਕਮ 12 ਹਜਾਰ ਕਰੋੜ ਬਣਦੀ ਹੈ। ਮੁੱਖ ਮੰਤਰੀ ਸਾਹਿਬ ਤੁਹਾਡੇ ਮੁੱਖ ਸਕੱਤਰ ਨੇ ਵੀ ਤੁਹਾਡੀ ਹਾਜ਼ਰੀ ਵਿੱਚ ਦੱਬੀ ਜੁਬਾਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਇਹ ਸਵੀਕਾਰ ਕੀਤਾ ਸੀ ਤੇ ਤੁਹਾਡੇ ਮੰਤਰੀ ਵੀ ਇਹ ਮੰਨ ਚੁੱਕੇ ਹਨ। ਹੁਣ ਬਿਹਤਰ ਹੋਵੇਗਾ ਕਿ ਤੁਸੀਂ ਪੰਜਾਬ ਨੂੰ ਗੁੰਮਰਾਹ ਕਰਨ ਲਈ ਰਾਜ ਦੇ ਲੋਕਾਂ ਤੋਂ ਮਾਫੀ ਮੰਗ ਲਵੋ ਅਤੇ ਇਸ ਰਕਮ ਦਾ ਢੁਕਵਾਂ ਇਸਤੇਮਾਲ ਲੋਕਾਂ ਨੂੰ ਰਾਹਤ ਦੇਣ ਤੇ ਕਰੋ।

ਜ਼ਿਕਰ ਕਰ ਦਈਏ ਕਿ ਲੰਘੇ ਦਿਨ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਉੱਤੇ ਪੰਜਾਬ ਸਰਕਾਰ ਨੂੰ ਘੇਰਿਆ ਸੀ। ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ ਪੰਜਾਬ ਨੂੰ ਅਪ੍ਰੈਲ 2022 ਤੋਂ ਕੇਂਦਰ ਤੋਂ ਸਿਰਫ਼ 1582 ਕਰੋੜ ਰੁਪਏ ਮਿਲੇ ਹਨ। ਪੰਜਾਬ ਸਰਕਾਰ ਨੇ ਇਸ ਸਮੇਂ ਦੌਰਾਨ ਆਫ਼ਤ ਰਾਹਤ 'ਤੇ 649 ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਦਰਦ ਅਤੇ ਦੁੱਖ ਨਾਲੋਂ ਆਪਣੀ ਰਾਜਨੀਤੀ ਚਮਕਾਉਣ ਵਿੱਚ ਜ਼ਿਆਦਾ ਰੁੱਝੇ ਹੋਏ ਹਨ। ਵਿੱਤ ਮੰਤਰੀ ਨੇ ਭਾਜਪਾ ਆਗੂਆਂ ਨੂੰ SDRF ਵਿੱਚ ਕੇਂਦਰ ਸਰਕਾਰ ਦੇ ਸਾਲਾਨਾ ਯੋਗਦਾਨ ਨੂੰ ਜਨਤਕ ਕਰਨ ਦੀ ਚੁਣੌਤੀ ਦਿੱਤੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ 'ਤੇ ਸੂਬੇ ਨੂੰ ਅਲਾਟ ਕੀਤੇ ਗਏ ਆਫ਼ਤ ਰਾਹਤ ਫੰਡ ਬਾਰੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾਇਆ ਹੈ। ਚੀਮਾ ਨੇ ਕਿਹਾ ਕਿ ਅਪ੍ਰੈਲ 2022 ਤੋਂ ਪੰਜਾਬ ਨੂੰ ਸਟੇਟ ਆਫ਼ਤ ਜਵਾਬ ਫੰਡ (SDRF) ਤਹਿਤ ਕੇਂਦਰ ਤੋਂ ਸਿਰਫ਼ 1,582 ਕਰੋੜ ਰੁਪਏ ਹੀ ਮਿਲੇ ਹਨ। ਇਹ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਦੇ 12,000 ਕਰੋੜ ਰੁਪਏ ਦੇ ਆਫ਼ਤ ਰਾਹਤ ਫੰਡ ਦੀ ਦੁਰਵਰਤੋਂ ਦੇ ਦੋਸ਼ਾਂ ਵਿਚਕਾਰ ਆਇਆ ਹੈ।

2022-23: ₹208 ਕਰੋੜ ਪ੍ਰਾਪਤ ਹੋਏ, ₹61 ਕਰੋੜ ਖਰਚ ਹੋਏ

2023-24: ₹645 ਕਰੋੜ ਪ੍ਰਾਪਤ ਹੋਏ, ₹420 ਕਰੋੜ ਖਰਚ ਹੋਏ

2024-25: ₹488 ਕਰੋੜ ਪ੍ਰਾਪਤ ਹੋਏ, ₹27 ਕਰੋੜ ਖਰਚ ਹੋਏ

2025-26: ₹241 ਕਰੋੜ ਪ੍ਰਾਪਤ ਹੋਏ, ₹140 ਕਰੋੜ ਖਰਚ ਹੋਏ