Ram Mandir: ਇੱਕ ਪਾਸੇ ਜਿੱਥੇ ਪੂਰੇ ਦੇਸ਼ ਦੇ ਵਿੱਚ ਸ੍ਰੀ ਰਾਮ ਮੰਦਿਰ ਤੇ ਉਦਘਾਟਨ ਨੂੰ ਲੈ ਕੇ ਸਮਾਗਮ ਕਰਵਾਏ ਜਾ ਰਹੇ ਨੇ ਅਤੇ 22 ਜਨਵਰੀ ਨੂੰ ਪੂਰਾ ਦੇਸ਼ ਉਦਘਾਟਨ ਨੂੰ ਲੈ ਕੇ ਪੱਬਾ ਭਾਰ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਉੱਤੇ ਲਗਾਤਾਰ ਸਿਆਸਤ ਵੀ ਗਰਮਾਉਂਦੀ ਦੀ ਜਾ ਰਹੀ ਹੈ।
ਅਕਾਲੀ ਦਲ ਨੂੰ ਸੱਦੇ ਦਾ ਇੰਤਜ਼ਾਰ ?
ਕਾਂਗਰਸ ਵੱਲੋਂ ਇਸ ਸਮਾਗਮ ਦੇ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਇਹ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਪੱਖ ਰੱਖਿਆ ਹੈ ਅਤੇ ਕਿਹਾ ਹੈ ਕਿ ਫਿਲਹਾਲ ਸਾਨੂੰ ਕੋਈ ਸੱਦਾ ਨਹੀਂ ਆਇਆ ਹੈ। ਉਨ੍ਹਾਂ ਨੇ ਨਾਲ ਹੀ ਕਾਂਗਰਸ ਵੱਲੋਂ ਇਸ ਤਰ੍ਹਾਂ ਦੇ ਬਿਆਨ ਦਿੱਤੇ ਜਾਣ ਤੇ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਵੱਡਾ ਪ੍ਰੋਗਰਾਮ ਹੈ, ਸੀਨੀਅਰ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਬਿਆਨ ਦੇਣ ਦੀ ਲੋੜ ਨਹੀਂ ਸੀ, ਕਿਉਂਕਿ ਕਾਂਗਰਸ ਆਪਣੇ ਆਪ ਨੂੰ ਸੈਕੂਲਰ ਪਾਰਟੀ ਦੱਸਦੀ ਹੈ ਤਾਂ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਗੁਰੇਜ ਕਰਨ ਦੀ ਲੋੜ ਸੀ।
ਕੀ ਕਹਿੰਦੀ ਹੈ ਆਮ ਆਦਮੀ ਪਾਰਟੀ
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਭਗਵਾਨ ਸ਼੍ਰੀ ਰਾਮ ਉੱਤੇ ਜਾਂ ਫਿਰ ਇਸ ਮੁੱਦੇ ਉੱਤੇ ਸਿਆਸਤ ਦੀ ਲੋੜ ਨਹੀਂ ਹੈ। ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਅਯੁੱਧਿਆ ਅਸੀਂ ਸਾਰੀ ਉਮਰ ਜਾਣਾ ਹੈ ਅਸੀਂ ਹਮੇਸ਼ਾ ਹੀ ਉੱਥੇ ਜਾਂਦੇ ਰਹਾਂਗੇ ਪਰ ਮੰਦਰ ਤਿਆਰ ਹੋਣ ਤੋਂ ਪਹਿਲਾਂ 2024 ਚੋਣਾਂ ਤੋਂ ਪਹਿਲਾਂ ਇਸ ਤਰਾਂ ਬਿਨਾਂ ਤਿਆਰ ਹੋਏ ਮੰਦਰ ਦਾ ਉਦਘਾਟਨ ਕਰਨਾ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਹਾਲਾਂਕਿ ਸਾਡੇ ਲਈ ਉਹ ਪੂਜਨੀ ਹੈ ਸਾਡੇ ਸਾਰੀ ਉਮਰ ਲਈ ਅਸੀਂ ਉਥੇ ਦਰਸ਼ਨ ਕਰਨ ਜਾਂਦੇ ਰਹਾਂਗੇ ਪਰ ਇਹ ਮੌਕੇ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।