(Source: ECI/ABP News/ABP Majha)
ਆਪ ਵਿਧਾਇਕਾਂ ਦੇ ਦਿੱਲੀ ਦੌਰੇ 'ਤੇ ਸਿਆਸਤ ਸ਼ੁਰੂ, ਕਾਂਗਰਸ ਨੇ ਕਿਹਾ AG ਦੀ ਨਿਯੁਕਤੀ ਨੂੰ ਲੈਕੇ 'ਆਪ' 'ਚ ਲੜਾਈ ਸ਼ੁਰੂ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਦਿੱਲੀ ਫੇਰੀ ਨੂੰ ਲੈ ਕੇ ਸਿਆਸੀ ਖਲਬਲੀ ਮਚ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਏਜੀ ਦੀ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਚ ਲੜਾਈ ਸ਼ੁਰੂ ਹੋ ਗਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਦਿੱਲੀ ਫੇਰੀ ਨੂੰ ਲੈ ਕੇ ਸਿਆਸੀ ਖਲਬਲੀ ਮਚ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਏਜੀ ਦੀ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਚ ਲੜਾਈ ਸ਼ੁਰੂ ਹੋ ਗਈ ਹੈ। ਜਿਸ ਕਾਰਨ 'ਆਪ' ਵਿਧਾਇਕਾਂ ਨੂੰ ਦਿੱਲੀ ਬੁਲਾ ਕੇ ਅਰਵਿੰਦ ਕੇਜਰੀਵਾਲ ਦਾ ਅਸ਼ੀਰਵਾਦ ਲੈਣ ਲਈ ਕਿਹਾ ਗਿਆ। ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਪਾਰਟੀ ਵਿੱਚ ਕੋਈ ਫੁੱਟ ਨਹੀਂ ਹੈ। ਇਹ ਸਿਰਫ ਅਫਵਾਹ ਹੈ। ਇਸ ਦੇ ਨਾਲ ਹੀ ਇਸ 'ਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਰਸਮੀ ਪ੍ਰਤੀਕਿਰਿਆ ਨਹੀਂ ਆਈ ਹੈ।
Tug of war between @ArvindKejriwal & @BhagwantMann has begun! Aap Mla’s being summoned to Delhi to take blessings of Kejriwal (same day FB posts by Mla’s) to pressurize Cm to remain in line with @raghav_chadha as they reportedly had differences over the appointment of AG etc! pic.twitter.com/q3Ed5OeS91
— Sukhpal Singh Khaira (@SukhpalKhaira) July 28, 2022
CM 'ਤੇ MP ਚੱਢਾ ਨਾਲ ਚੱਲਣ ਦਾ ਦਬਾਅ ਬਣਾਇਆ ਜਾ ਰਿਹਾ ਹੈ: ਖਹਿਰਾ
ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਖਹਿਰਾ ਨੇ ਕਿਹਾ ਕਿ ਉਸੇ ਦਿਨ 'ਆਪ' ਵਿਧਾਇਕਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਇਸ ਦੇ ਜ਼ਰੀਏ ਸੀਐਮ ਭਗਵੰਤ ਮਾਨ 'ਤੇ ਸੰਸਦ ਮੈਂਬਰ ਰਾਘਵ ਚੱਢਾ ਨਾਲ ਜਾਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਐਡਵੋਕੇਟ ਜਨਰਲ ਸਮੇਤ ਕਈ ਮੁੱਦਿਆਂ 'ਤੇ ਉਨ੍ਹਾਂ ਵਿਚਾਲੇ ਮਤਭੇਦ ਸਨ।
ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਪਰਿਵਾਰ ਹੈ। ਅਜਿਹੀਆਂ ਗੱਲਾਂ ਵਿੱਚ ਕੋਈ ਸੱਚਾਈ ਨਹੀਂ ਹੈ। ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਫੈਲ ਰਹੀ ਹੈ, ਇਸ ਲਈ ਵਿਰੋਧੀ ਅਜਿਹੀਆਂ ਅਫਵਾਹਾਂ ਫੈਲਾ ਰਹੇ ਹਨ। ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰੋ।