ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੋਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਦਾ ਪਾਣੀ ਪੱਧਰ ਪਿਛਲੇ ਇੱਕ ਹਫ਼ਤੇ ਦੌਰਾਨ ਲਗਭਗ 10 ਤੋਂ 12 ਫੁੱਟ ਵੱਧ ਗਿਆ ਹੈ। ਇਸ ਦੇ ਨਾਲ ਹੀ ਅੱਜ ਪੋਂਗ ਡੈਮ ਦਾ ਵਾਟਰ ਲੈਵਲ 1357.02 ਫੁੱਟ ਦਰਜ ਕੀਤਾ ਗਿਆ ਹੈ। ਉੱਥੇ ਹੀ ਝੀਲ ਵਿੱਚ ਪਾਣੀ ਦੀ ਆਮਦ ਲਗਭਗ 35 ਹਜ਼ਾਰ ਕਿਊਸਿਕ ਦੱਸੀ ਜਾ ਰਹੀ ਹੈ।

Continues below advertisement

ਪਾਣੀ ਦੀ ਵਧਦੀ ਆਮਦ ਨੂੰ ਦੇਖਦੇ ਹੋਏ BBMB ਵੱਲੋਂ 52 ਫਲੱਡ ਗੇਟਾਂ ਵਿੱਚੋਂ 5 ਗੇਟ ਖੋਲ੍ਹੇ ਗਏ ਹਨ। ਇਨ੍ਹਾਂ ਰਾਹੀਂ ਬਿਆਸ ਦਰਿਆ ਵਿੱਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

Continues below advertisement

ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

BBMB ਵੱਲੋਂ ਬਿਆਸ ਦਰਿਆ ਦੇ ਕੰਢੇ ਵੱਸਦੇ ਪੰਜਾਬ ਅਤੇ ਹਿਮਾਚਲ ਦੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਦਰਿਆ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।