Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ਅੰਦਰ ਮੈਗਾ ਅਧਿਆਪਕ-ਮਾਪੇ ਮਿਲਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਅਧਿਆਪਕ-ਮਾਪੇ ਮਿਲਣ ਕਰਵਾ ਕੇ ਆਪਣੀ ਵਾਹ-ਵਾਹ ਕਰ ਰਹੀ ਹੈ ਪਰ ਵਿਦਿਆਰਥੀਆਂ ਨੂੰ ਵਰਦੀਆਂ ਤੱਕ ਨਹੀਂ ਦਿੱਤੀਆਂ ਗਈਆਂ।
ਸੁਖਬੀਰ ਬਾਦਲ ਨੇ ਇੱਕ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ, 'ਆਪ' ਸਰਕਾਰ ਇੰਨੀ ਗੈਰ-ਜ਼ਿਮੇਵਾਰ ਤੇ ਅਸੰਵੇਦਨਸ਼ੀਲ ਸਰਕਾਰ ਹੈ ਕਿ ਝੂਠੀ ਵਹਾ ਵਾਹੀ ਖੱਟਣ ਲਈ ‘ਪੇਰੈਂਟਸ ਟੀਚਰ ਮੀਟ' ਦੀ ਮਸ਼ਹੂਰੀ ਉੱਤੇ ਤਾਂ ਕਰੋੜਾਂ ਰੁਪਏ ਖਰਚ ਸਕਦੇ ਹਨ ਜਦੋਂਕਿ ਸੈਸ਼ਨ ਲਗਪਗ ਖ਼ਤਮ ਹੋਣ ਵਾਲਾ ਹੈ ਪਰ ਗਰੀਬ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਨਹੀਂ ਦੇ ਸਕਦੇ। ਇਹ ਪੰਜਾਬ ਵਿੱਚ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਅਸਰ ਹੈ।
ਦੱਸ ਦੇਈਏ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਲੈ ਕੇ ਮਾਨ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਹੈ। ਗੈਂਗਸਟਰ ਪਹਿਲਾ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਉਹ ਗਰੀਬਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰਵਾਦ ਦੇ ਡਰ ਕਾਰਨ ਪੰਜਾਬ ਦੀ ਇੰਡਸਟਰੀ ਪੰਜਾਬ ਛੱਡ ਕੇ ਯੂਪੀ ਵਿੱਚ ਜਾ ਰਹੇ ਹਨ। ਵਪਾਰੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਇੱਥੇ ਬਾਹਰ ਜਾ ਰਹੀ ਹੈ। ਇੰਡਸਟਰੀ ਬਾਹਰ ਚੱਲੀ ਗਈ ਤਾਂ ਪੰਜਾਬ ਦੇ ਅਰਥਚਾਰੇ ਉਤੇ ਬਹੁਤ ਮਾੜਾ ਪ੍ਰਭਾਵ ਪਵੇਗਾ।
ਇਹ ਵੀ ਪੜ੍ਹੋ: Viral Video: ਬੱਚੇ ਨੇ ਕਲਾਸ ਰੂਮ 'ਚ ਦਿਖਾਇਆ ਖੂਬ ਉਤਸ਼ਾਹ, ਲੋਕਾਂ ਨੇ ਕਿਹਾ- ਇੱਕ ਦਿਨ ਉਹ ਬਣੇਗਾ ਮਹਾਨ ਪਰੇਡ ਕਮਾਂਡਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।