ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 39 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2400 ਪਾਰ ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 47 ਹੈ।

ਵੀਰਵਾਰ ਨੂੰ 39 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 15, ਫਾਜ਼ਿਲਕਾ, ਮੁਕਤਸਰ, ਰੋਪੜ, ਨਵਾਂ ਸ਼ਹਿਰ, ਸੰਗਰੂਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 6, ਬਠਿੰਡਾ 3, ਪਠਾਨਕੋਟ ਅਤੇ ਜਲੰਧਰ ਤੋਂ ਚਾਰ-ਚਾਰ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਅੱਜ ਕੁੱਲ੍ਹ 14 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ ਜਲੰਧਰ ਤੋਂ 7, ਲੁਧਿਆਣਾ ਤੋਂ 1, ਮੁਹਾਲੀ ਤੋਂ 3, ਸੰਗਰੂਰ ਤੋਂ 1 ਅਤੇ ਬਠਿੰਡਾ ਤੋਂ 2 ਮਰੀਜ਼ ਸਿਹਤਯਾਬ ਹੋਏ ਹਨ।

ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ

ਸੂਬੇ 'ਚ ਕੁੱਲ 106933 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2415 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2043 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 325 ਲੋਕ ਐਕਟਿਵ ਮਰੀਜ਼ ਹਨ।




ਇਹ ਵੀ ਪੜ੍ਹੋ: 
ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ