positive news from village Bhindran in Sangrur district, Sarpanch of the village has enrolled his son in the village government school


ਸੰਗਰੂਰ: ਪੰਜਾਬ 'ਚ ਆਮ ਆਦਮੀ ਪਾਰਟੀ ਇੱਕ ਵੱਡੀ ਇਤਿਹਾਸਕ ਜਿੱਤ ਨਾਲ ਸੱਤਾ 'ਤੇ ਕਾਬਜ਼ ਹੋਈ ਹੈ। ਇਸ ਦੇ ਨਾਲ ਹੀ ਸੂਬੇ 'ਚ ਹੁਣ ਤੋਂ ਹੀ ਹਵਾ ਦਾ ਰੁਖ ਬਦਲਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸੂਬੇ ਦੇ 17ਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਲਈ ਪਹਿਲੇ ਦਿਨ ਤੋਂ ਕੰਮ ਕਰਨ ਦਾ ਐਲਾਨ ਕੀਤਾ ਹੈ।


ਇਸ ਸਭ ਦੇ ਦਰਮਿਆਨ ਹੁਣ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਿੰਡਰਾਂ ਤੋਂ ਇੱਕ ਪੌਜੇਟਿਵ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਦੇ ਸਰਪੰਚ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਪਣੇ ਬੇਟੇ ਨੂੰ ਪਿੰਡ ਦੇ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਰਿਹਾ ਹਾਂ ਤੇ ਹੋਰ ਜਿੰਮੇਵਾਰ ਲੋਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕਰਦਾ ਹਾਂ।


ਪਿੰਡ ਦੇ ਵਾਸੀ ਭਾਨਾ ਰਾਮ ਨੇ ਕਿਹਾ ਕਿ ਸਰਪੰਚ ਦਾ ਇਹ ਇੱਕ ਚੰਗਾ ਉਪਰਾਲਾ ਹੈ ਕਿਉਂਕਿ ਹੁਣ ਹਾਲਾਤ ਪਹਿਲਾਂ ਵਰਗੇ ਨਹੀਂ ਰਹੇ। ਉਨ੍ਹਾਂ ਕਿਹਾ ਕਿ ਹੁਣ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਇੱਕ ਜ਼ਿੰਮੇਵਾਰ ਸਰਕਾਰ ਵੀ ਸੱਤਾ ਵਿੱਚ ਆਈ ਹੈ, ਇਸ ਲਈ ਲੋਕ ਪਹਿਲਕਦਮੀ ਕਰ ਰਹੇ ਹਨ।


ਇਸ ਸਬੰਧੀ ਉਕਤ ਸਕੂਲ ਦੇ ਪ੍ਰਿੰਸੀਪਲ ਨਾਲ ਵੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਸਾਡੇ ਪਿੰਡ ਦੇ ਸਰਪੰਚ ਨੇ ਆਪਣੇ ਬੱਚੇ ਨੂੰ ਸਾਡੇ ਕੋਲ ਦਾਖਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ ਕਿਉਂਕਿ ਹੁਣ ਸਾਡਾ ਸਕੂਲ ਵੀ ਸਾਡੇ ਮਾਡਲ ਸਕੂਲ ਵਾਂਗ ਵਧੀਆ ਬਣ ਗਿਆ ਹੈ। ਉੱਥੇ ਪ੍ਰੋਜੈਕਟਰ ਹਨ, ਵਧੀਆ ਫਰਨੀਚਰ ਹਨ ਤੇ ਪੜ੍ਹਾਉਣ ਲਈ ਚੰਗੇ ਅਧਿਆਪਕ ਹਨ।


ਇਹ ਵੀ ਪੜ੍ਹੋ: ਅਸਲੀ ਤੇ ਨਕਲੀ ਸੋਨੇ ਦੀ ਪਛਾਣ ਲਈ ਅਪਣਾਓ ਇਹ ਟਿਪਸ, ਮਿੰਟਾਂ 'ਚ ਹੋ ਜਾਵੇਗਾ ਕੰਮ