ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਉਂਗਲਾਂ ਉੱਠਣੀ ਸ਼ੁਰੂ ਹੋ ਗਈਆਂ ਹਨ।ਹੁਣ ਪ੍ਰਤਾਪ ਬਾਜਵਾ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਵੀ ਇਸ ਬਹੁਕੋਰੜੀ ਘਪਲੇ ਲਈ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ।


ਦਲਜੀਤ ਚੀਮਾ ਨੇ ਕਿਹਾ ਕਿ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਸਕਾਲਰਸ਼ਿਪ ਵੰਡ 'ਚ ਘੁਟਾਲਾ ਕੀਤਾ ਹੈ।ਉਨ੍ਹਾਂ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨਿਆ ਗਾਂਧੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ।ਚੀਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੰਤਰੀ ਨੇ ਅਨਸੁਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੇ ਪੈਸੇ ਖਾਦੇ ਹਨ।

ਦਸ ਦੇਈਏ ਕਿ ਪੰਜਾਬ ਵਿਧਾਨ ਸਭਾ 'ਚ ਵੀ ਇਹ ਮੁੱਦਾ ਗੂੰਝਿਆ ਸੀ।ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ।ਉਧਰ ਕੈਬਨਿਟ ਮੰਤਰੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ 'ਚ ਕਿਸੇ ਵੀ ਜਾਂਚ ਏਜੰਸੀ ਦਾ ਸਾਹਮਣਾ ਕਰਨ ਨੂੰ ਤਿਆਰ ਹਨ।