ਪੜਚੋਲ ਕਰੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਘਪਲੇ, ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਦਾਖ਼ਲਾ  

  ਚੰਡੀਗੜ੍ਹ: ਐਸਸੀ-ਬੀਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਨ 'ਤੇ ਕੱਲ੍ਹ ਅਕਾਲੀ ਦਲ ਵੱਲੋਂ ਜਲੰਧਰ ਵਿੱਚ ਧਰਨਾ ਦਿੱਤਾ ਗਿਆ ਸੀ। ਇਸ ਮੌਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਕੀਮ ਸਬੰਧੀ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਉਹ ਇਸ ਸਕੀਮ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕਰ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਇੱਕ ਲੱਖ ਤੋਂ ਜ਼ਿਆਦਾ ਵਿਦਿਆਰਥੀ ਸਕਾਲਰਸ਼ਿਪ ਤਹਿਤ ਕਾਲਜਾਂ ਵਿੱਚ ਦਾਖ਼ਲਾ ਨਹੀਂ ਲੈ ਸਕੇ। ਕਾਲਜਾਂ ਵਿੱਚ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਫੰਡ ਨਾ ਆਉਣ ਕਰਕੇ ਕਾਲਜ ਪ੍ਰਸ਼ਾਸਨ ਵੀ ਪ੍ਰੇਸ਼ਾਨ ਹਨ। ਸਕਾਲਰਸ਼ਿਪ ਸਕੀਮ ਤਹਿਤ ਸਰਕਾਰ ਵੱਲ ਵੱਡੀ ਰਕਮ ਬਕਾਇਆ ਹੈ। ‘ਏਬੀਪੀ ਸਾਂਝਾ’ ਨੇ ਜਦ ਸਬੰਧਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਪਤਾ ਲੱਗਾ ਕਿ ਕਈ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਦਾਖ਼ਲਾ ਹੀ ਨਹੀਂ ਮਿਲਿਆ। ਜਲੰਧਰ ਦਕੋਹਾ ਦੇ ਰਹਿਣ ਵਾਲੇ ਦੀਪਕ ਬਸਰਾਂ ਨੇ ਇਸੇ ਸਾਲ ਆਈਟੀਆਈ ਕੀਤੀ। ਇਸ ਤੋਂ ਬਾਅਦ ਡਿਪਲੋਮਾ ਕਰਨਾ ਸੀ ਪਰ ਕਾਲਜ ਵਿੱਚ ਦਾਖ਼ਲਾ ਨਹੀਂ ਮਿਲਿਆ। ਦੀਪਕ ਨੇ ਹੁਣ ਤਕ ਦੀ ਪੜ੍ਹਾਈ ਰਾਮਗੜ੍ਹੀਆ ਕਾਲਜ ਫਗਵਾੜਾ ਤੋਂ ਕੀਤੀ ਸੀ ਪਰ ਉੱਥੇ ਵੀ ਸਕਾਲਰਸ਼ਿਪ ਦਾ ਫੰਡ ਨਾ ਆਉਣ ਕਰਨ ਚੱਕਰ ਹੀ ਪੈਂਦੇ ਰਹੇ। ਉਸ ਦੀਆਂ ਤਿੰਨ ਭੈਣਾਂ ਹਨ ਜਿਨ੍ਹਾਂ ਵਿੱਚੋਂ ਦੋ ਦਾ ਵਿਆਹ ਹੋ ਚੁੱਕਿਆ ਹੈ। ਪਿਤਾ ਮਹਿੰਦਰਪਾਲ ਕਾਰਪੇਂਟਰ ਦਾ ਕੰਮ ਕਰਦੇ ਹਨ। ਦੀਪਕ ਵਾਂਗ ਪੰਜਾਬ ਦੇ ਕਈ ਵਿਦਿਆਰਥੀ ਇਸ ਸਾਲ ਕਾਲਜਾਂ ਵਿੱਚ ਦਾਖ਼ਲਾ ਨਹੀਂ ਲੈ ਸਕੇ। ਪਿੰਡ ਬੋਲੀਨਾ ਦਾ ਸਤਵਿੰਦਰ ਬਾਘਾ ਇੰਜੀਨੀਅਰ ਬਣ ਕੇ ਆਪਣੇ ਘਰ ਦੇ ਹਾਲਾਤ ਠੀਕ ਕਰਨਾ ਚਾਹੁੰਦਾ ਸਨ ਪਰ ਸਕਾਲਰਸ਼ਿਪ ਨਾ ਮਿਲਣ ਕਰਕੇ ਪੜ੍ਹਾਈ ਛੱਡਣੀ ਪਈ। ਸਤਵਿੰਦਰ ਦੀਆਂ ਤਿੰਨ ਭੈਣਾਂ ਤੇ ਇੱਕ ਭਰਾ ਹੈ। ਪਿਤਾ ਦਾ ਦੇਹਾਂਤ ਹੋ ਚੁੱਕਾ ਹੈ। ਭੈਣਾਂ ਦਾ ਵਿਆਹ ਵੀ ਕਰਨਾ ਹੈ। ਸਤਵਿੰਦਰ ’ਤੇ ਕਾਲਜ ਵੱਲੋਂ ਫੀਸ ਜਮ੍ਹਾ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ ਪਰ ਪਰਿਵਾਰ ਫੀਸ ਦੇਣ ਦੇ ਸਮਰਥ ਨਹੀਂ ਸੀ। ਇਸ ਕਰਕੇ ਸਤਵਿੰਦਰ ਨੇ ਪੜ੍ਹਾਈ ਵਿੱਚੇ ਛੱਡ ਦਿੱਤੀ। ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਸੋਨੀ ਦੀ ਸਖਤੀ ਨੇ ਵਿਗਾੜਿਆ ਸਕੂਲਾਂ ਦਾ ਮਾਹੌਲ, ਮਾਪੇ ਤਾਲੇ ਜੜਨ ਲੱਗੇ ਕੁਝ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਸਰਕਾਰ ਜਾਣ-ਬੁੱਝ ਕੇ ਸਕੀਮ ਵਿੱਚ ਰੇੜ੍ਹਕਾ ਪਾ ਰਹੀ ਹੈ ਤਾਂ ਜੋ ਦਲਿਤ ਵਿਦਿਆਰਥੀ ਪੜ੍ਹ-ਲਿਖ ਨਾ ਸਕਣ। ਸਕਾਲਰਸ਼ਿਪ ਲਈ ਦੂਜੇ ਵਿਦਿਆਰਥੀਆਂ ਨਾਲ ਧਰਨਾ ਲਾਉਣ ਵਾਲੇ ਦੀਪਕ ਬਾਲੀ ਨੇ ਕਿਹਾ ਕਿ ਸਰਕਾਰ ਬੱਚਿਆਂ ਨੂੰ ਤੰਗ ਕਰ ਰਹੀ ਹੈ। ਇਸ ਲਈ ਉਹ ਪੜ੍ਹਾਈ ਛੱਡ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget