ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ! ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਡਾਕਘਰ; ਜਾਣੋ ਵਜ੍ਹਾ
Punjab News: ਡਾਕ ਵਿਭਾਗ ਦੇ ਗੁਰਦਾਸਪੁਰ ਡਵੀਜ਼ਨ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਇਆਂ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।

Punjab News: ਡਾਕ ਵਿਭਾਗ ਦੇ ਗੁਰਦਾਸਪੁਰ ਡਵੀਜ਼ਨ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਧਿਆਨ ’ਚ ਰੱਖਦੇ ਹੋਇਆਂ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਗੁਰਦਾਸਪੁਰ ਡਿਵੀਜ਼ਨ ਵਲੋਂ ਲੋਕਾਂ ਦੀ ਸਹੂਲਤ ਲਈ ਚੁਣਿੰਦਾ ਡਾਕ ਘਰਾਂ ’ਚ ਖਾਸ ਪ੍ਰਬੰਧ ਕੀਤੇ ਗਏ ਹਨ।
ਇਸ ਤਹਿਤ 15 ਜੁਲਾਈ 2026 ਤੋਂ 28 ਅਗਸਤ 2026 ਤੱਕ ਆਉਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਮੇਲ ਬੁਕਿੰਗ ਅਤੇ ਆਧਾਰ ਸੇਵਾਵਾਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇ ਰਹਿਣਗੇ।
ਇੱਥੇ ਚੱਲੇਗਾ ਕੰਮ
ਇਸ ਨਵੀਂ ਸਹੂਲਤ ਤਹਿਤ ਗੁਰਦਾਸਪੁਰ ਡਿਵੀਜ਼ਨ ਦੇ ਅਧੀਨ ਆਉਂਦੇ ਗੁਰਦਾਸਪੁਰ ਹੈੱਡ ਪੋਸਟ ਆਫ਼ਿਸ, ਬਟਾਲਾ ਹੈੱਡ ਪੋਸਟ ਆਫ਼ਿਸ, ਪਠਾਨਕੋਟ ਸਬ ਪੋਸਟ ਆਫ਼ਿਸ, ਦੀਨਾਨਗਰ ਸਬ ਪੋਸਟ ਆਫ਼ਿਸ, ਕਾਦੀਆਂ ਸਬ ਪੋਸਟ ਆਫ਼ਿਸ, ਧਾਰੀਵਾਲ ਸਬ ਪੋਸਟ ਆਫ਼ਿਸ ਅਤੇ ਫਤਿਹਗੜ੍ਹ ਚੂੜੀਆਂ ਸਬ ਪੋਸਟ ਆਫ਼ਿਸ ’ਚ ਵਿਸ਼ੇਸ਼ ਕੰਮਕਾਜ ਹੋਵੇਗਾ।
ਇਨ੍ਹਾਂ ਡਾਕ ਘਰਾਂ ’ਚ ਲੋਕ ਰੱਖੜੀ ਨਾਲ ਸਬੰਧਤ ਸਪੀਡ ਪੋਸਟ, ਰਜਿਸਟਰੀ, ਪਾਰਸਲ ਅਤੇ ਹੋਰ ਜ਼ਰੂਰੀ ਡਾਕ ਸੇਵਾਵਾਂ ਦਾ ਬਿਨਾਂ ਕਿਸੇ ਰੁਕਾਵਟ ਤੋਂ ਲਾਭ ਲੈ ਸਕਣਗੇ ਤਾਂ ਜੋ ਤਿਉਹਾਰਾਂ ਦੇ ਦਿਨਾਂ ’ਚ ਭੈਣਾਂ ਵੱਲੋਂ ਭੇਜੀਆਂ ਜਾਣ ਵਾਲੀਆਂ ਰੱਖੜੀਆਂ ਭਰਾਵਾਂ ਤੱਕ ਸਮੇਂ ਸਿਰ ਪਹੁੰਚ ਸਕਣ।
ਡਾਕ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਨਿਰਧਾਰਤ ਪੋਸਟ ਆਫ਼ਿਸ ਐਤਵਾਰ ਅਤੇ ਛੁੱਟੀ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 4:30 ਵਜੇ ਤੱਕ ਲਗਾਤਾਰ ਖੁੱਲ੍ਹੇ ਰਹਿਣਗੇ। ਡਾਕ ਸੇਵਾਵਾਂ ਦੇ ਨਾਲ-ਨਾਲ ਇਨ੍ਹਾਂ ਕੇਂਦਰਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਨਵੇਂ ਆਧਾਰ ਕਾਰਡ ਬਣਾਉਣ ਅਤੇ ਪੁਰਾਣੇ ਆਧਾਰ ਕਾਰਡਾਂ ’ਚ ਸੋਧ (ਆਧਾਰ ਅਪਡੇਟ) ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਅਧਿਕਾਰੀਆਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਵਿਭਾਗ ਵੱਲੋਂ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















