Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮੇਟੀਆਂ ਦਾ ਐਲਾਨ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਮੀਟਿੰਗ 'ਚ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਐਮ ਚਰਨਜੀਤ ਚੰਨੀ 'ਤੇ ਸਵਾਲ ਚੁੱਕੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੂਬੇ ਭਰ ਵਿੱਚ ਚਰਨਜੀਤ ਚੰਨੀ ਦੇ ਲਾਏ ਜਾ ਰਹੇ ਪੋਸਟਰਾਂ ਕਾਰਨ ਨਵਜੋਤ ਸਿੰਘ ਸਿੱਧੂ ਨਾਰਾਜ਼ ਹਨ।

ਬੁੱਧਵਾਰ ਨੂੰ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸੀਐਮ ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ ਨੇ ਵੀ ਸ਼ਿਰਕਤ ਕੀਤੀ। ਹਾਲਾਂਕਿ ਸੁਨੀਲ ਜਾਖੜ ਨੇ ਸੀਐਮ ਚਰਨਜੀਤ ਸਿੰਘ ਚੰਨੀ ਨਾਲ ਵੀ ਵੱਖਰੀ ਮੀਟਿੰਗ ਕੀਤੀ ਹੈ।

ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਮੀਟਿੰਗ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਮਤਭੇਦ ਸਾਫ ਨਜ਼ਰ ਆਏ। ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੋਸਟਰ ਕਾਰਨ ਸਿੱਧੂ ਨੇ ਚੰਨੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਪੋਸਟਰਾਂ ਵਿਚ ਕਿਸੇ ਇਕ ਵਿਅਕਤੀ ਦੀ ਬਜਾਏ ਪਾਰਟੀ ਨੂੰ ਪਹਿਲ ਦੇਣ ਦੀ ਮੰਗ ਕੀਤੀ।

ਸਿੱਧੂ ਨੇ ਚੁੱਕੇ ਸਵਾਲ
ਹਾਲਾਂਕਿ ਕਾਂਗਰਸ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਵਿਅਕਤੀ ਨੂੰ ਆਪਣਾ ਚਿਹਰਾ ਨਹੀਂ ਬਣਾਏਗੀ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਚਰਨਜੀਤ ਸਿੰਘ ਚੰਨੀ ਨੂੰ ਤਿੰਨੋਂ ਆਗੂਆਂ ਦੇ ਚਿਹਰਿਆਂ ਵਜੋਂ ਪੇਸ਼ ਕੀਤਾ ਜਾਵੇ।

ਇਸ ਤੋਂ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਲਗਾਤਾਰ ਸਰਕਾਰ ਅਤੇ ਪਾਰਟੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ। ਦਰਅਸਲ ਸਿੱਧੂ ਨੇ ਜ਼ਿਲ੍ਹਾ ਕਮੇਟੀਆਂ ਦੇ ਪ੍ਰਧਾਨਾਂ ਦੇ ਨਾਂ ਮਨਜ਼ੂਰੀ ਲਈ ਹਾਈਕਮਾਂਡ ਕੋਲ ਭੇਜੇ ਸਨ, ਜਿਨ੍ਹਾਂ 'ਚੋਂ ਕੁਝ 'ਤੇ ਸਹਿਮਤੀ ਨਹੀਂ ਬਣ ਸਕੀ।


 


ਇਹ ਵੀ ਪੜ੍ਹੋ : Gmail Scam Alert: ਕੋਰੋਨਾ ਦੇ Omicron ਵੇਰੀਐਂਟ ਦੇ ਨਾਂ 'ਤੇ ਠੱਗੀ ਦਾ ਵਾਇਰਸ, ਰਹੋ ਸਾਵਧਾਨ



 





 



 



ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



https://play.google.com/store/apps/details?id=com.winit.starnews.hin



 



https://apps.apple.com/in/app/abp-live-news/id811114904