ਅਦਾਲਤ ਵੱਲੋਂ ਭਗੌੜੇ ਕਰਾਰ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਸ਼ਹਿਰ 'ਚ ਲੱਗੇ ਪੋਸਟਰ
ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਹੋਣ ਸਬੰਧੀ ਪੋਸਟਰ ਥਾਣਾ ਡਿਵੀਜ਼ਨ ਨੰਬਰ 6 ਸਹਿਤ ਹੋਰ ਜਨਤਕ ਥਾਵਾਂ 'ਤੇ ਲਗਾ ਦਿੱਤੇ ਗਏ ਹਨ।
ਲੁਧਿਆਣਾ: ਬਲਾਤਕਾਰ ਮਾਮਲੇ 'ਚ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਹੋਣ ਸਬੰਧੀ ਪੋਸਟਰ ਥਾਣਾ ਡਿਵੀਜ਼ਨ ਨੰਬਰ 6 ਸਹਿਤ ਹੋਰ ਜਨਤਕ ਥਾਵਾਂ 'ਤੇ ਲਗਾ ਦਿੱਤੇ ਗਏ ਹਨ। ਪੋਸਟਰ 'ਚ ਬੈਂਸ ਸਣੇ ਸੱਤ ਮੁਲਜ਼ਮਾਂ ਦਾ ਜ਼ਿਕਰ ਕੀਤਾ ਗਿਆ ਹੈ।
ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ (Ravcharan Singh Brar) ਨੇ ਦੱਸਿਆ ਕਿ ਬੈਂਸ ਤੇ ਹੋਰ ਆਰੋਪੀਆਂ ਦੇ ਭਗੌੜੇ ਹੋਣ ਸਬੰਧੀ ਪੋਸਟਰ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 6 ਸਮੇਤ ਹੋਰ ਜਨਤਕ ਥਾਵਾਂ 'ਤੇ ਲਗਾਏ ਗਏ ਹਨ। ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ। ਇਨ੍ਹਾਂ ਸਬੰਧੀ ਜਾਣਕਾਰੀ ਸਾਂਝਾ ਕੀਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਕਮਿਸ਼ਨਰ ਨੇ ਕਿਹਾ, ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕਈ ਹੋਰ ਟੀਮਾਂ ਮਾਮਲੇ 'ਤੇ ਕੰਮ ਕਰ ਰਹੀਆਂ ਹਨ। ਉਹ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲੈਣਗੇ। ਬੈਂਸ ਦੇ ਫੇਸਬੁੱਕ 'ਤੇ ਐਕਟਿਵ ਹੋਣ ਸਬੰਧੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਫੇਸਬੁੱਕ ਨਾਲ ਸੰਪਰਕ ਕੀਤਾ ਜਾਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।