ਪੜਚੋਲ ਕਰੋ

ਕਿਸਾਨਾਂ ਵੱਲੋਂ ਪ੍ਰਸਤਾਵਿਤ ਅੰਦੋਲਨ ਮੁਲਤਵੀ

ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ।

ਚੰਡੀਗੜ੍ਹ: ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਕਿਸਾਨਾਂ ਨੇ ਉਪ ਮੁੱਖ ਮੰਤਰੀ ਦੀ ਬੇਨਤੀ ਨੂੰ ਮੰਨਦਿਆਂ ਆਪਣਾ ਪ੍ਰਸਤਾਵਿਤ ਅੰਦੋਲਨ 30 ਅਕਤੂਬਰ, 2021 ਤੱਕ ਇਸ ਸ਼ਰਤ 'ਤੇ ਮੁਲਤਵੀ ਕਰ ਦਿੱਤਾ ਹੈ ਕਿ ਉਕਤ ਮਿਤੀ ਤੋਂ ਪਹਿਲਾਂ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਸਮੀਖਿਆ ਮੀਟਿੰਗ ਕਰਵਾਈ ਜਾਵੇ। ਰੰਧਾਵਾ ਨੇ ਕਿਹਾ ਕਿ ਬਹੁਤ ਮਾਮਲੇ ਤਾਂ ਕੱਲ੍ਹ ਦੀ ਮੀਟਿੰਗ ਵਿੱਚ ਹੀ ਮੌਕੇ ਉਤੇ ਹੱਲ ਹੋ ਗਏ ਸਨ।

ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕੁਝ ਲੰਬਿਤ ਪਏ ਮੁੱਦਿਆਂ ਜੋ ਤਕਨੀਕੀ ਜਾਂ ਕਾਗਜ਼ੀ ਕਾਰਵਾਈ ਕਰਕੇ ਰੁਕੇ ਹੋਏ ਸਨ, ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਜਲਦ ਤੋਂ ਜਲਦ ਕਰਵਾਈ ਜਾਵੇਗੀ।.

ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ 28 ਸਤੰਬਰ ਤੋਂ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਉਪ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਨੇ ਕੱਲ੍ਹ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਰੱਖੀ ਸੀ। 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ "ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਨੂੰ ਹਮੇਸ਼ਾ ਧਿਆਨ ਵਿੱਚ ਰੱਖਦੀ ਹੈ ਅਤੇ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਉੱਪਰ ਰੱਖਦਿਆਂ ਆਪਣੀਆਂ ਨੀਤੀਆਂ ਅਤੇ ਪ੍ਰੋਗਰਾਮ ਤਿਆਰ ਕਰਦੀ ਹੈ।" 

ਕਿਸਾਨਾਂ ਨੂੰ ਅੰਦੋਲਨ ਦਾ ਰਾਹ ਦਾ ਅਖ਼ਤਿਆਰ ਨਾ ਕਰਨ ਦੀ ਅਪੀਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਨਾਲ ਪਹਿਲਾਂ ਹੀ ਸਹਿਮਤ ਹੋ ਚੁੱਕੀ ਹੈ ਅਤੇ 105 ਵਿੱਚੋਂ 60 ਕੇਸ ਵਾਪਸ ਲੈ ਲਏ ਗਏ ਹਨ ਅਤੇ ਬਾਕੀ ਵੀ ਜਲਦ ਹੀ ਵਾਪਸ ਲੈ ਲਏ ਜਾਣਗੇ। 

ਉਨ੍ਹਾਂ ਕਿਹਾ ਕਿ ਬਾਕੀ ਕੇਸ ਰੇਲਵੇ ਪੁਲਿਸ ਵੱਲੋਂ ਦਰਜ ਕੀਤੇ ਹੋਣ ਕਰਕੇ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਜਿਸ ਸਬੰਧ ਵਿੱਚ ਉਹ ਨਿੱਜੀ ਤੌਰ 'ਤੇ ਰੇਲ ਮੰਤਰੀ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਤੋਂ ਇਲਾਵਾ 5 ਲੱਖ ਰੁਪਏ ਦੀ ਵਿੱਤੀ ਮਦਦ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Embed widget